ਪੰਜਾਬ 'ਚ ਵੀ ਲਾਗੂ ਹੋਵੇ ਆਨੰਦ ਮੈਰਿਜ ਐਕਟ: ਕੋਟਲੀ

ਪੰਥਕ, ਪੰਥਕ/ਗੁਰਬਾਣੀ

ਖੰਨਾ, 27 ਸਤੰਬਰ (ਸੁਖਵਿੰਦਰ ਸਿੰਘ ਸਲੌਦੀ, ਅਵਤਾਰ ਸਿੰਘ ਜੰਟੀ ਮਾਨ):  ਭਾਰਤ ਦੇ ਸੱਤ ਸੂਬਿਆਂ ਵਿਚ ਆਨੰਦ ਮੈਰਿਜ ਐਕਟ ਲਾਗੂ ਹੋ ਚੁੱਕਾ ਹੈ ਪਰ ਪੰਜਾਬ ਵਿਚ ਅੱਜ ਤਕ ਕਿਸੇ ਸਰਕਾਰ ਨੇ ਸਿੱਖਾਂ ਦੀ ਇਸ ਮੰਗ ਵਲ ਧਿਆਨ ਨਹੀਂ ਦਿਤਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ. ਗੁਰਕੀਰਤ ਸਿੰਘ ਕੋਟਲੀ ਹਲਕਾ ਵਿਧਾਇਕ ਖੰਨਾ ਨੇ ਸਪੋਕਸਮੈਨ ਦੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਜਿਵੇਂ ਹੋਰ ਸੂਬਿਆਂ ਦੀਆਂ ਸਰਕਾਰਾਂ ਨੇ ਆਨੰਦ ਮੈਰਿਜ ਐਕਟ ਲਾਗੂ ਕੀਤਾ ਹੈ, ਉਸੇ ਤਰ੍ਹਾਂ ਪੰਜਾਬ ਵਿਚ ਵੀ ਇਹ ਐਕਟ ਲਾਗੂ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਪੰਜਾਬ ਵਿਚ ਦੇਸ਼ ਭਰ 'ਚੋਂ ਸਿੱਖਾਂ ਦੀ ਆਬਾਦੀ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਕੈਬਨਿਟ ਮੰਤਰੀਆਂ ਨਾਲ ਗੱਲਬਾਤ ਕਰ ਕੇ ਪੰਜਾਬ ਵਿਚ ਵੀ ਆਨੰਦ ਮੈਰਿਜ ਐਕਟ ਲਾਗੂ ਕਰਵਾਉਣ ਦੀ ਅਪੀਲ ਕਰਨਗੇ।