ਪਟਿਆਲਾ 5 ਸਤੰਬਰ (ਰਣਜੀਤ
ਰਾਣਾ ਰੱਖੜਾ) : ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ
ਬਡੂੰਗਰ ਨੇ ਕਿਹਾ ਕਿ ਅਕਾਲ ਤਖ਼ਤ 'ਤੇ ਵਿਚਾਰਨ ਅਧੀਨ ਮਸਲਿਆਂ ਅਤੇ ਸ਼ਿਕਾਇਤਾਂ ਦੇ ਹੱਲ
ਲਈ 11 ਮੈਂਬਰੀ ਸਲਾਹਕਾਰ ਸਬ-ਕਮੇਟੀ ਗਠਤ ਕੀਤੀ ਗਈ ਹੈ।
ਉਨ੍ਹਾਂ ਦਸਿਆ ਕਿ ਅਕਾਲ
ਤਖ਼ਤ ਸਾਹਿਬ 'ਤੇ ਵੱਖ-ਵੱਖ ਪੰਥਕ ਮਸਲਿਆਂ ਤੇ ਮੰਗਾਂ ਸਬੰਧੀ ਸ਼ਿਕਾਇਤਾਂ ਪੁਜਦੀਆਂ ਹਨ,
ਜਿਸ 'ਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਪੱਤਰ
ਲਿਖਿਆ ਸੀ ਅਤੇ ਇਸ ਸਬੰਧੀ ਸ਼੍ਰੋਮਣੀ ਕਮੇਟੀ ਦੀ ਅੰਤਿੰ੍ਰਗ ਕਮੇਟੀ ਦੀ ਮੀਟਿੰਗ 'ਚ
ਸਬ-ਕਮੇਟੀ ਗਠਤ ਕਰਨ ਦਾ ਫ਼ੈਸਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ 11 ਮੈਂਬਰੀ ਕਮੇਟੀ ਦੀ
ਪਲੇਠੀ ਮੀਟਿੰਗ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸ ਸਟੱਡੀਜ਼
ਇਨ ਸਿੱਖਇਜ਼ਮ ਬਹਾਦਰਗੜ੍ਹ ਵਿਖੇ 13 ਸਤੰਬਰ ਨੂੰ ਸਵੇਰੇ 11 ਵਜੇ ਸੱਦੀ ਗਈ ਹੈ। ਉਨ੍ਹਾਂ
ਕਿਹਾ ਕਿ ਇਹ ਕਮੇਟੀ ਸ਼ਿਕਾਇਤਾਂ ਦੀ ਜਾਂਚ ਤੇ ਵਿਚਾਰਨ ਮਗਰੋਂ ਅਕਾਲ ਤਖ਼ਤ ਨੂੰ ਰੀਪੋਰਟ
ਭੇਜੀ ਜਾਵੇਗੀ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ,
ਹੈੱਡ ਗ੍ਰੰਥੀ ਭਾਈ ਪ੍ਰਣਾਮ ਸਿੰਘ, 96ਵੇਂ ਕਰੋੜੀ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ,
ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਹਾਜ਼ਰ ਸਨ।