'ਉੱਚਾ ਦਰ...' ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਪੰਥਕ, ਪੰਥਕ/ਗੁਰਬਾਣੀ

ਰਾਦੌਰ, 24 ਨਵੰਬਰ (ਜਸਪਾਲ ਸਿੰਘ): ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰਖਦਿਆਂ ਰਾਦੌਰ ਬਲਾਕ ਅਧੀਨ ਪੈਂਦੇ ਪਿੰਡ ਝਿੰਗਰਹੇੜੀ ਵਿਖੇ 22 ਨਵੰਬਰ ਨੂੰ ਧਾਰਮਕ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਮਨਜੀਤ ਸਿੰਘ ਜਗਾਧਰੀ ਦੀ ਅਗਵਾਈ 'ਚ 'Àੁੱਚਾ ਦਰ ਬਾਬੇ ਨਾਨਕ ਦਾ' ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਤੇ ਵੱਖ-ਵੱਖ ਧਾਰਮਕ ਸਟਾਲ ਲਗਾਏ ਗਏ। ਇਸ ਮੌਕੇ ਸਰਪ੍ਰਸਤ ਮੈਂਬਰ ਸੁਜਾਨ ਸਿੰਘ, ਇੰਦਰ ਸਿੰਘ, ਬਚਿੱਤਰ ਸਿੰਘ, ਜਸਪਾਲ ਸਿੰਘ ਦਾ ਵਡਮੁੱਲਾ ਯੋਗਦਾਨ ਰਿਹਾ। 23 ਨਵੰਬਰ ਨੂੰ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਦਿਲਬਾਗ ਸਿੰਘ ਵਲਟੋਹਾ ਅਵਤਾਰ ਸਿੰਘ, ਨਿਸ਼ਾਨ ਸਿੰਘ ਹੈੱਡ ਗ੍ਰੰਥੀ ਵਲੋਂ ਸੰਗਤ ਨੂੰ ਰਾਗੀ ਵਾਰਾਂ ਤੇ ਕੀਰਤਨ 

ਦੁਆਰਾ ਗੁਰੂ ਨਾਲ ਜੋੜਿਆ ਗਿਆ। ਇਸ ਦਿਨ ਵੀ ਲੋਕਾਂ ਨੂੰ 'ਉੱਚਾ ਦਰ ਬਾਬੇ ਨਾਨਕ ਦਾ' ਸਬੰਧੀ ਜਾਗਰੂਕਤਾ ਸਮੱਗਰੀ ਵੰਡੀ ਗਈ ਜਿਸ ਵਿਚ ਗੁਰਬਾਜ਼ ਸਿੰਘ ਬਲਾਕ ਪ੍ਰਧਾਨ, ਗੁਰਚਰਨ ਸਿੰਘ ਚੰਨੀ, ਸੁਖਵਿੰਦਰ ਸਿੰਘ ਗਜਲਾਣਾ, ਕਰਮਜੀਤ ਸਿੰਘ, ਜਸਪਾਲ ਸਿੰਘ ਤੇ ਹਰਿਆਣਾ, ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਜੋਗਾ ਸਿੰਘ ਜਨਰਲ ਸਕੱਤਰ, ਦਲਜੀਤ ਹਸਿੰਘ ਬਾਜਵਾ ਮੀਤ ਪ੍ਰਧਾਨ, ਸੁਖਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ, ਜਥੇਦਾਰ ਮਨਮਹੋਨ ਸਿੰਘ ਬਲੋਲੀ ਆਦਿ ਦਾ ਅਹਿਮ ਯੋਗਦਾਨ ਰਿਹਾ।