ਅੱਜ ਦਾ ਹੁਕਮਨਾਮਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਹੁਕਮਨਾਮਾ

ਸੋਰਠਿ ਮਹਲਾ ੪ ॥ ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥

Sri Harmandir Sahib

ਸੋਰਠਿ ਮਹਲਾ ੪ ॥

ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥

ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥

ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥

ਮੇਰੇ ਮਨ ਹਰਿ ਹਰਿ ਧਿਆਇ ਸੁਖੁ ਪਾਇਆ ॥

ਹਰਿ ਹਰਿ ਨਾਮੁ ਨਿਧਾਨੁ ਹੈ ਪਿਆਰਾ ਗੁਰਿ ਪੂਰੈ ਮੀਠਾ ਲਾਇਆ ॥ ਰਹਾਉ ॥

ਆਪੇ ਧਰਤੀ ਆਪਿ ਜਲੁ ਪਿਆਰਾ ਆਪੇ ਕਰੇ ਕਰਾਇਆ ॥

ਆਪੇ ਹੁਕਮਿ ਵਰਤਦਾ ਪਿਆਰਾ ਜਲੁ ਮਾਟੀ ਬੰਧਿ ਰਖਾਇਆ ॥

ਆਪੇ ਹੀ ਭਉ ਪਾਇਦਾ ਪਿਆਰਾ ਬੰਨਿ ਬਕਰੀ ਸੀਹੁ ਹਢਾਇਆ ॥੨॥

ਆਪੇ ਕਾਸਟ ਆਪਿ ਹਰਿ ਪਿਆਰਾ ਵਿਚਿ ਕਾਸਟ ਅਗਨਿ ਰਖਾਇਆ ॥

ਆਪੇ ਹੀ ਆਪਿ ਵਰਤਦਾ ਪਿਆਰਾ ਭੈ ਅਗਨਿ ਨ ਸਕੈ ਜਲਾਇਆ ॥

ਆਪੇ ਮਾਰਿ ਜੀਵਾਇਦਾ ਪਿਆਰਾ ਸਾਹ ਲੈਦੇ ਸਭਿ ਲਵਾਇਆ ॥੩॥

ਆਪੇ ਤਾਣੁ ਦੀਬਾਣੁ ਹੈ ਪਿਆਰਾ ਆਪੇ ਕਾਰੈ ਲਾਇਆ ॥

ਜਿਉ ਆਪਿ ਚਲਾਏ ਤਿਉ ਚਲੀਐ ਪਿਆਰੇ ਜਿਉ ਹਰਿ ਪ੍ਰਭ ਮੇਰੇ ਭਾਇਆ ॥

ਆਪੇ ਜੰਤੀ ਜੰਤੁ ਹੈ ਪਿਆਰਾ ਜਨ ਨਾਨਕ ਵਜਹਿ ਵਜਾਇਆ ॥੪॥੪॥

ਸੋਮਵਾਰ, ੧੯ ਚੇਤ (ਸੰਮਤ ੫੫੧ ਨਾਨਕਸ਼ਾਹੀ) (ਅੰਗ : ੬੦੫)