Sri Harmandir Sahib
ਸੋਰਠਿ ਮਹਲਾ ੯ ॥
ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥
ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥
ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥
ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥
ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥
ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥
ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥
ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥
ਸ਼ਨਿਚਰਵਾਰ, ੧੮ ਫੱਗਣ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੬੩੪)