Sri Harmandir Sahib
ਸਲੋਕ ਮ; ੩ ॥
ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਵਿਚਿ ਹਉਮੈ ਕਰਮ ਕਮਾਹਿ ॥
ਬਿਨੁ ਸਤਿਗੁਰ ਸੇਵੇ ਠਉਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ॥
ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨ ਮਾਹਿ ॥
ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਨਿ ਮੁਹਿ ਕਾਲੈ ਉਠਿ ਜਾਹਿ॥੧॥ਮਹਲਾ ੧ ॥
ਜਾਲਉ ਐਸੀ ਰੀਤਿ ਜਿਤੁ ਮੈ ਪਿਆਰਾ ਵੀਸਰੈ ॥
ਨਾਨਕ ਸਾਈ ਭਲੀ ਪਰੀਤਿ ਜਿਤੁ ਸਾਹਿਬ ਸੇਤੀ ਪਤਿ ਰਹੈ ॥੨॥ ਪਉੜੀ ॥
ਹਰਿ ਇਕੋ ਦਾਤਾ ਸੇਵੀਐ ਹਰਿ ਇਕੁ ਧਿਆਈਐ ॥
ਹਰਿ ਇਕੋ ਦਾਤਾ ਮੰਗੀਐ ਮਨ ਚਿੰਦਿਆ ਪਾਈਐ ॥
ਜੇ ਦੂਜੇ ਪਾਸਹੁ ਮੰਗੀਐ ਤਾ ਲਾਜ ਮਰਾਈਐ ॥
ਜਿਨਿ ਸੇਵਿਆ ਤਿਨ ਫਲੁ ਪਾਇਆ ਤਿਸੁ ਜਨ ਕੀ ਸਭ ਭੁਖ ਗਵਾਈਐ ॥
ਨਾਨਕੁ ਤਿਨ ਵਿਟਹੁ ਵਾਰਿਆ ਜਿਨ ਅਨਦਿਨੁ ਹਿਰਦੈ ਹਰਿ ਨਾਮੁ ਧਿਆਈਐ ॥੧੦॥
ਵੀਰਵਾਰ, ੧੯ ਵੈਸਾਖ (ਸੰਮਤ ੫੫੧ ਨਾਨਕਸ਼ਾਹੀ) ਅੰਗ: ੫੮੯