Sri Harmandir Sahib
ਰਾਗੁ ਗੋਂਡ ਬਾਣੀ ਨਾਮਦੇਉ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਅਸੁਮੇਧ ਜਗਨੇ ॥ ਤੁਲਾ ਪੁਰਖ ਦਾਨੇ ॥ ਪ੍ਰਾਗ ਇਸਨਾਨੇ ॥੧॥
ਤਉ ਨ ਪੁਜਹਿ ਹਰਿ ਕੀਰਤਿ ਨਾਮਾ ॥ ਅਪੁਨੇ ਰਾਮਹਿ ਭਜੁ ਰੇ ਮਨ ਆਲਸੀਆ ॥੧॥ ਰਹਾਉ ॥
ਗਇਆ ਪਿੰਡੁ ਭਰਤਾ ॥ ਬਨਾਰਸਿ ਅਸਿ ਬਸਤਾ ॥ ਮੁਖਿ ਬੇਦ ਚਤੁਰ ਪੜਤਾ ॥੨॥
ਸਗਲ ਧਰਮ ਅਛਿਤਾ ॥ ਗੁਰ ਗਿਆਨ ਇੰਦ੍ਰੀ ਦ੍ਰਿੜਤਾ ॥ ਖਟੁ ਕਰਮ ਸਹਿਤ ਰਹਤਾ ॥੩॥
ਸਿਵਾ ਸਕਤਿ ਸੰਬਾਦੰ ॥ ਮਨ ਛੋਡਿ ਛੋਡਿ ਸਗਲ ਭੇਦੰ ॥
ਸਿਮਰਿ ਸਿਮਰਿ ਗੋਬਿੰਦੰ ॥ ਭਜੁ ਨਾਮਾ ਤਰਸਿ ਭਵ ਸਿੰਧੰ ॥੪॥੧॥
ਐਤਵਾਰ, ੨੨ ਵੈਸਾਖ (ਸੰਮਤ ੫੫੧ ਨਾਨਕਸ਼ਾਹੀ) (ਅੰਗ : ੮੭੩)