ਅੱਜ ਦਾ ਹੁਕਮਨਾਮਾਂ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਹੁਕਮਨਾਮਾ

ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥

Sri Harmandir Sahib

ਧਨਾਸਰੀ ਮਹਲਾ ੫ ॥

ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥

ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥

ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥

ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥

ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥

ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥

ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥

ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥

ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥

ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥

ਸ਼ੁੱਕਰਵਾਰ, ੨੨ ਮੱਘਰ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੬੭੨)