ਬਾਦਲ ਧੜੇ ਦੀ ਅੜੀ ਕਾਰਨ ਸਿੱਖ ਪੰਥ ਅੰਦਰ ਖ਼ਾਨਾਜੰਗੀ ਵਰਗੀ ਸਥਿਤੀ ਬਣਨ ਲੱਗੀ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਹੁਕਮਨਾਮਾ

ਅਕਾਲੀ ਦਲ ’ਚ ਪਿਆ ਖਿਲਾਰਾ, ਤਿੰਨ ਧੜੇ ਬਣੇ, ਅਕਾਲੀ ਦਲ ’ਚੋਂ ਅਸਤੀਫ਼ਿਆਂ ਦਾ ਸਿਲਸਿਲਾ ਲਗਾਤਾਰ ਜਾਰੀ

Badal Faction Panthak news in punjabi

ਚੰਡੀਗੜ੍ਹ (ਗੁਰਉਪਦੇਸ਼ ਭੁੱਲਰ) : ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਵਲੋਂ ਬਿਨਾਂ ਕਿਸੇ ਨੋਟਿਸ ਦੇ ਅਹੁਦਿਆਂ ਤੋਂ ਹਟਾਉਣ ਵਿਰੁਧ ਸਮੁੱਚੇ ਸਿੱਖ ਪੰਥ ਵਿਚ ਹੀ ਨਹੀਂ ਬਲਕਿ ਹੁਣ ਤਾਂ ਸ਼੍ਰੋਮਣੀ ਅਕਾਲੀ ਦਲ ਅੰਦਰ ਵੀ ਵੱਡੀ ਹਿਲਜੁਲ ਹੈ। ਮਿਲੀਆਂ ਰਿਪੋਰਟਾ ਮੁਤਾਬਕ ਅਕਾਲੀ ਦਲ ਤੋਂ ਸੀਨੀਅਰ ਆਗੂ ਲਗਾਤਾਰ ਅਸਤੀਫ਼ੇ ਦੇ ਰਹੇ ਹਨ ਅਤੇ ਹੁਣ ਤਾਂ ਪਿੰਡ ਪੱਧਰ ਤਕ ਰੋਸ ਫ਼ੈਲ ਚੁਕਿਆ ਹੈ। ਸ਼੍ਰੋਮਣੀ ਕਮੇਟੀ ਦੇ ਮੈਬਰਾਂ ਨੇ ਵੀ ਅੰਤ੍ਰਿੰਗ ਕਮੇਟੀ ਦੇ ਫ਼ੈਸਲੇ ਨਾਲੋਂ ਵੱਖ ਹੋਣਾ ਸ਼ੁਰੂ ਕਰ ਦਿਤਾ ਹੈ। ਇਸ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਲੀਡਰਸ਼ਿਪ ਕੋਈ ਸਬਕ ਨਹੀਂ ਲੈ ਰਹੀ ਅਤੇ ਸੁਖੀਬੀਰ ਬਾਦਲ ਦੀ ‘ਕਿਚਨ ਕੈਬਨਿਟ’ ਵਿਚ ਸ਼ਾਮਲ ਕੁੱਝ ਆਗੂ ਪਾਰਟੀ ਦਾ ਬੇੜਾ ਡੋਬਣ ’ਤੇ ਤੁਲੇ ਹੋਏ ਹਨ। ਨਿ

 ਇਸ ਨਾਲ ਬਾਦਲ ਧੜੇ ਦੀ ‘ਮੈਂ ਨਾ ਮਾਨੂੰ’ ਵਾਲੀ ਅੜੀ ਅਤੇ ਅਕਾਲ ਤਖ਼ਤ ਨਾਲ ਸਿੱਧਾ ਮੱਥਾ ਲਗਾਉਣ ਦੀ ਨੀਤੀ ਕਾਰਨ ਸਿੱਖ ਪੰਥ ਅੰਦਰ ਖ਼ਾਨਾਜੰਗੀ ਦੀ ਸਥਿਤੀ ਬਣ ਰਹੀ ਹੈ। ਸੀਨੀਅਰ ਅਕਾਲੀ ਆਗੂਆਂ ਬਿਕਰਮ ਮਜੀਠੀਆ, ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਜ਼ਿਲ੍ਹਾ ਤੇ ਸਰਕਲ ਪੱਧਰ ’ਤੇ ਹਟਾਏ ਜਥੇਦਾਰਾਂ ਦੇ ਹੱਕ ਵਿਚ ਲਹਿਰ ਬਣ ਰਹੀ ਹੈ।

ਵੱਖ-ਵੱਖ ਜ਼ਿਲ੍ਹਿਆਂ ਵਿਚ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਅਸਤੀਫ਼ਿਆਂ ਦੀ ਝੜੀ ਲਗਾ ਦਿਤੀ ਗਈ ਹੈ। ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਉਧਰ ਅਕਾਲੀ ਦਲ ਬਾਦਲ ਦੇ ਸੰਸਦੀ ਬੋਰਡ ਦੀ ਮੀਟਿੰਗ ਅੱਜ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਪ੍ਰਧਾਨਗੀ ਹੇਠ ਸੁਖਬੀਰ ਬਾਦਲ ਦੀ ਰਿਹਾਇਸ਼ ’ਤੇ ਹੋਈ। ਚੰਡੀਗੜ੍ਹ ਵਿਚ ਹੋਈ ਇਸ ਮੀਟਿੰਗ ਵਿਚ ਅਕਾਲ ਤਖ਼ਤ ਦੇ ਸਮਥਨ ਅਤੇ ਜਥੇਦਾਰਾਂ ਦੀ ਬਹਾਲੀ ਲਈ ਆਵਾਜ਼ ਬੁਲੰਦ ਕਰਨ ਵਾਲੇ ਅਕਾਲੀ ਆਗੂਆਂ ਅਤੇ ਵਰਕਰਾਂ ਵਿਰੁਧ ਕਾਰਵਾਈ ਦਾ ਫ਼ੈਸਲਾ ਲੈ ਕੇ ਉਨ੍ਹਾਂ ਨੂੰ ਨੋਟਿਸ ਦੇਣ ਦਾ ਫ਼ੈਸਲਾ ਲਿਆ ਗਿਆ ਹੈ। ਇਨ੍ਹਾਂ ਦੇ ਮਾਮਲੇ  ਅਨੁਸ਼ਾਸਨੀ ਕਮੇਟੀ ਨੂੰ ਦਿਤੇ ਜਾ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸ. ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੇ ਕੱੁਝ ਆਗੂਆਂ ਵਲੋਂ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਰੁਧ ਬਿਆਨਾਂ/ਵੀਡੀਉਜ਼ ਦਾ ਗੰਭੀਰ ਨੋਟਿਸ ਲਿਆ ਹੈ। ਇਸ ਮਸਲੇ ’ਤੇ ਅੱਜ ਚੰਡੀਗੜ੍ਹ ਵਿਚ ਹੋਈ ਪਾਰਟੀ ਦੀ ਪਾਰਲੀਮਾਨੀ ਬੋਰਡ ਦੀ ਮੀਟਿੰਗ ਵਿਚ ਵਿਚਾਰ ਵਟਾਂਦਰਾ ਕੀਤਾ ਗਿਆ।

ਮੀਟਿੰਗ ਵਿਚ ਸ. ਗੁਲਜ਼ਾਰ ਸਿੰਘ ਰਣੀਕੇ, ਸ. ਜਨਮੇਜਾ ਸਿੰਘ ਸੇਖੋਂ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਸ. ਹੀਰਾ ਸਿੰਘ ਗਾਬੜੀਆ ਤੇ ਡਾ. ਦਲਜੀਤ ਸਿੰਘ ਚੀਮਾ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਅਨੁਸ਼ਾਸਨਹੀਣਤਾ ਕਿਸੇ ਵੀ ਤਰੀਕੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਪਾਰਟੀ ਫ਼ੋਰਮ ’ਤੇ ਅਪਣੇ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਹੈ ਪਰ ਕਿਸੇ ਨੂੰ ਵੀ ਪਾਰਟੀ ਦਾ ਅਨੁਸ਼ਾਸਨ ਭੰਗ ਕਰਨ ਦੀ ਆਗਿਆ ਨਹੀਂ ਦਿਤੀ ਜਾ ਸਕਦੀ ਕਿਉਂਕਿ ਕੋਈ ਵੀ ਪਾਰਟੀ ਤੋਂ ਉਪਰ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਾਰੇ ਪਾਰਟੀ ਵਿਰੋਧੀ ਬਿਆਨ ਤੇ ਵੀਡੀਉਜ਼ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੂੰ ਭੇਜੇ ਜਾ ਰਹੇ ਹਨ ਤੇ ਇਨ੍ਹਾਂ ਸੱਭ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਜਵਾਬ ਨੂੰ ਵੇਖਦਿਆਂ ਮੈਰਿਟ ਦੇ ਆਧਾਰ ’ਤੇ ਇਨ੍ਹਾਂ ਵਿਰੁਧ ਕਾਰਵਾਈ ਕੀਤੀ ਜਾਵੇਗੀ।