ਅੱਜ ਦਾ ਹੁਕਮਨਾਮਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਹੁਕਮਨਾਮਾ

ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥

Sri Harmandir Sahib

ਟੋਡੀ ਮਹਲਾ ੫ ॥

ਹਰਿ ਬਿਸਰਤ ਸਦਾ ਖੁਆਰੀ ॥

ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥

ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥

ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥

ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥

ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥

ਬੁੱਧਵਾਰ, ੨੮ ਚੇਤ (ਸੰਮਤ ੫੫੧ ਨਾਨਕਸ਼ਾਹੀ) ੧੦ ਅਪ੍ਰੈਲ, ੨੦੧੯ (ਅੰਗ: ੭੧੧)