ਅੱਜ ਦਾ ਹੁਕਮਨਾਮਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਹੁਕਮਨਾਮਾ

ੴਸਤਿਗੁਰ ਪ੍ਰਸਾਦਿ॥

DARBAR SAHIB

ੴਸਤਿਗੁਰ ਪ੍ਰਸਾਦਿ॥

ਰਾਗੁ ਸੂਹੀ ਛੰਤ ਮਹਲਾ ੧ ਘਰੁ ੪ ॥

ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥

ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ ॥

ਚੰਦੋ ਦੀਪਾਇਆ ਦਾਨਿ ਹਰਿ ਕੈ ਦੁਖੁ ਅੰਧੇਰਾ ਉਠਿ ਗਇਆ ॥

ਗੁਣ ਜੰਞ ਲਾੜੇ ਨਾਲਿ ਸੋਹੈ ਪਰਖਿ ਮੋਹਣੀਐ ਲਇਆ ॥

ਵੀਵਾਹੁ ਹੋਆ ਸੋਭ ਸੇਤੀ ਪੰਚ ਸਬਦੀ ਆਇਆ ॥

ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥੧॥

ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥

ਇਹੁ ਤਨੁ ਜਿਨ ਸਿਉ ਗਾਡਿਆ ਮਨੁ ਲੀਅੜਾ ਦੀਤਾ ॥

ਲੀਆ ਤ ਦੀਆ ਮਾਨੁ ਜਿਨ ਸਿਉ ਸੇ ਸਜਨ ਕਿਉ ਵੀਸਰਹਿ ॥

ਜਿਨ ਦਿਸਿ ਆਇਆ ਹੋਹਿ ਰਲੀਆ ਜੀਅ ਸੇਤੀ ਗਹਿ ਰਹਹਿ ॥

ਸਗਲ ਗੁਣ ਅਵਗਣੁ ਨ ਕੋਈ ਹੋਹਿ ਨੀਤਾ ਨੀਤਾ ॥

ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥੨॥

ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥

ਜੇ ਗੁਣ ਹੋਵਨਿ ਸਾਜਨਾ ਮਿਲਿ ਸਾਝ ਕਰੀਜੈ ॥

ਸਾਝ ਕਰੀਜੈ ਗੁਣਹ ਕੇਰੀ ਛੋਡਿ ਅਵਗਣ ਚਲੀਐ ॥

ਪਹਿਰੇ ਪਟੰਬਰ ਕਰਿ ਅਡੰਬਰ ਆਪਣਾ ਪਿੜੁ ਮਲੀਐ ॥

ਜਿਥੈ ਜਾਇ ਬਹੀਐ ਭਲਾ ਕਹੀਐ ਝੋਲਿ ਅੰਮ੍ਰਿਤੁ ਪੀਜੈ ॥

ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥੩॥

ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥

ਆਖਣ ਤਾ ਕਉ ਜਾਈਐ ਜੇ ਭੂਲੜਾ ਹੋਈ ॥

ਜੇ ਹੋਇ ਭੂਲਾ ਜਾਇ ਕਹੀਐ ਆਪਿ ਕਰਤਾ ਕਿਉ ਭੁਲੈ ॥ ਸੁ

ਣੇ ਦੇਖੇ ਬਾਝੁ ਕਹਿਐ ਦਾਨੁ ਅਣਮੰਗਿਆ ਦਿਵੈ ॥

ਦਾਨੁ ਦੇਇ ਦਾਤਾ ਜਗਿ ਬਿਧਾਤਾ ਨਾਨਕਾ ਸਚੁ ਸੋਈ ॥

ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥੪॥੧॥੪॥

ਵੀਰਵਾਰ, ੨੭ ਭਾਦੋਂ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੭੬੫)