ਅੱਜ ਦਾ ਹੁਕਮਨਾਮਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਹੁਕਮਨਾਮਾ

ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ

Golden Temple

             ਸਲੋਕ ਮ; ੩ ॥

ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥

ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥

ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥

ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥੧॥ ਮ; ੩ ॥

ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੂ ਆਹਿ ॥

ਆਵਤ ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ ॥

ਬਹੁ ਰੰਗੀ ਰਸ ਭੋਗਿਆ ਸਬਦਿ ਰਹੈ ਨਿਰਬਾਣੁ ॥

ਹਰਿ ਰਸਿ ਫਲਿ ਰਾਤੇ ਨਾਨਕਾ ਕਰਮਿ ਸਚਾ ਨੀਸਾਣੁ ॥੨॥ ਪਉੜੀ ॥

ਆਪੇ ਧਰਤੀ ਆਪੇ ਹੈ ਰਾਹਕੁ ਆਪਿ ਜੰਮਾਇ ਪੀਸਾਵੈ ॥

ਆਪਿ ਪਕਾਵੈ ਆਪਿ ਭਾਂਡੇ ਦੇਇ ਪਰੋਸੈ ਆਪੇ ਹੀ ਬਹਿ ਖਾਵੈ ॥

ਆਪੇ ਜਲੁ ਆਪੇ ਦੇ ਛਿੰਗਾ ਆਪੇ ਚੁਲੀ ਭਰਾਵੈ ॥

ਆਪੇ ਸੰਗਤਿ ਸਦਿ ਬਹਾਲੈ ਆਪੇ ਵਿਦਾ ਕਰਾਵੈ ॥

ਜਿਸ ਨੋ ਕਿਰਪਾਲੁ ਹੋਵੈ ਹਰਿ ਆਪੇ ਤਿਸ ਨੋ ਹੁਕਮੁ ਮਨਾਵੈ ॥੬॥

ਮੰਗਲਵਾਰ, ੨੯ ਸਾਵਣ (ਸੰਮਤ ੫੫੧ ਨਾਨਕਸ਼ਾਹੀ) ਅੰਗ : ੫੫੦