ਅੱਜ ਦਾ ਹੁਕਮਨਾਮਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਹੁਕਮਨਾਮਾ

ਸੋਰਠਿ ਮਹਲਾ ੫ ਘਰੁ ੧ ਤਿਤੁਕੇ

DARBAR SAHIB

ਸੋਰਠਿ ਮਹਲਾ ੫ ਘਰੁ ੧ ਤਿਤੁਕੇ

ੴ ਸਤਿਗੁਰ ਪ੍ਰਸਾਦਿ ॥

ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥

ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥

ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥

ਹਰਿ ਜੀਉ ਤੇਰੀ ਦਾਤੀ ਰਾਜਾ ॥

ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ॥ ਰਹਾਉ ॥

ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥

ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥

ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥

ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥

ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥

ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥

ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥

ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥

ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥

ਐਤਵਾਰ, ੩੦ ਹਾੜ (ਸੰਮਤ ੫੫੧ ਨਾਨਕਸ਼ਾਹੀ) ੧੪ ਜੁਲਾਈ, ੨੦੧੯ (ਅੰਗ: ੬੦੮)