ਅੱਜ ਦਾ ਹੁਕਮਨਾਮਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਹੁਕਮਨਾਮਾ

ਸੋਰਠਿ ਮਹਲਾ ੫ ॥

DARBAR SAHIB

ਸੋਰਠਿ ਮਹਲਾ ੫ ॥

ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥

ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥

ਹਰਿ ਰਸੁ ਪੀਵਹੁ ਪੁਰਖ ਗਿਆਨੀ ॥

ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥

ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥

ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥

ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥

ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥

ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥

ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋਪਾਲਾ ॥੪॥੧੦॥

ਵੀਰਵਾਰ, ੩੧ ਸਾਵਣ (ਸੰਮਤ ੫੫੧ ਨਾਨਕਸ਼ਾਹੀ) ੧੫ ਅਗਸਤ, ੨੦੧੯ (ਅ ੰਗ: ੬੧੧)