ਅੱਜ ਦਾ ਹੁਕਮਨਾਮਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਹੁਕਮਨਾਮਾ

ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥

Sri Harmandir Sahib

ਸੋਰਠਿ ਮਹਲਾ ੪ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥

ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥

ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥

ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥

ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥

ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥

ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥

ਬੁੱਧਵਾਰ, ੪ ਵੈਸਾਖ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੬੦੪)