ਅੱਜ ਦਾ ਹੁਕਮਨਾਮਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਹੁਕਮਨਾਮਾ

ਜੈਤਸਰੀ ਮਹਲਾ ੫ ਘਰੁ ੩ ਦੁਪਦੇ

DARBAR SAHIB

ਜੈਤਸਰੀ ਮਹਲਾ ੫ ਘਰੁ ੩ ਦੁਪਦੇ

ੴ ਸਤਿਗੁਰ ਪ੍ਰਸਾਦਿ॥

ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥

ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥

ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥

ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥

ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥

ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥

ਬੁੱਧਵਾਰ, ੨ ਸਾਵਣ (ਸੰਮਤ ੫੫੧ ਨਾਨਕਸ਼ਾਹੀ) ੧੭ ਜੁਲਾਈ, ੨੦੧੯ (ਅੰਗ: ੭੦੦)