Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (18 ਸਤੰਬਰ 2025)

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਹੁਕਮਨਾਮਾ

Ajj da Hukamnama Sri Darbar Sahib: ਵਡਹੰਸੁ ਮਹਲਾ ੩ ਮਹਲਾ ਤੀਜਾ ੴ ਸਤਿਗੁਰ ਪ੍ਰਸਾਦਿ ॥

Ajj da Hukamnama Sri Darbar Sahib

Ajj da Hukamnama Sri Darbar Sahib: ਵਡਹੰਸੁ ਮਹਲਾ ੩ ਮਹਲਾ ਤੀਜਾ ੴ ਸਤਿਗੁਰ ਪ੍ਰਸਾਦਿ ॥

ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥

ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥

ਨਾ ਕਦੇ ਹੋਵੈ ਸੋਗੁ ਅਨਦਿਨੁ ਰਸਭੋਗ ਸਾ ਧਨ ਮਹਲਿ ਸਮਾਣੀ ॥

ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥

ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ ਨਾ ਕਦੇ ਲਗੈਵਿਜੋਗੋ ॥

 ਸਚੜਾ ਪਿਰੁ ਸਾਲਾਹੀਐ ਸਭੁ ਕਿਛੁ ਕਰਣੈ ਜੋਗੋ ॥੧॥

ਰਾਗ ਵਡਹੰਸ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਸਦਾ ਕਾਇਮ ਰਹਿਣ ਵਾਲੇ ਹਰਿ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹ ਸਭ ਕੁਝ ਹਰੇਕ ਕੰਮ ਕਰਨ ਦੀ ਸਮਰਥਾ ਰੱਖਣ ਵਾਲਾ ਹੈ। ਹੇ ਭਾਈ! ਜਿਸ ਜੀਵ-ਇਸਤ੍ਰੀ ਨੇ ਸਿਰਜਣਹਾਰ ਪ੍ਰੀਤਮ-ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ, ਜੇਹੜੀ ਜੀਵ ਇਸਤ੍ਰੀ ਉਸ ਪ੍ਰਭੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਉਚਾਰਦੀ ਹੈ, ਉਹ ਜੀਵ-ਇਸਤ੍ਰੀ ਕਦੇ ਨਿ-ਖਸਮੀ ਨਹੀਂ ਹੁੰਦੀ, ਨਾਹ ਹੀ ਕਦੇ ਉਸ ਨੂੰ ਕੋਈ ਚਿੰਤਾ ਵਿਆਪਦੀ ਹੈ, ਉਸ ਨੂੰ ਕਦੇ ਕੋਈ ਗ਼ਮ ਨਹੀਂ ਵਿਆਪਦਾ, ਉਹ ਹਰ ਵੇਲੇ ਪਰਮਾਤਮਾ ਦਾ ਨਾਮ-ਰਸ ਮਾਣਦੀ ਹੈ, ਤੇ ਸਦਾ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ। ਹੇ ਭਾਈ! ਗੁਣਾਂ ਵਾਲੀਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਗੁਣ ਚੇਤੇ ਕਰਦੀਆਂ ਰਹਿੰਦੀਆਂ ਹਨ, ਪ੍ਰਭੂ-ਖਸਮ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀਆਂ ਹਨ, ਉਹਨਾਂ ਨੂੰ ਪਰਮਾਤਮਾ ਨਾਲੋਂ ਕਦੇ ਵਿਛੋੜਾ ਨਹੀਂ ਹੁੰਦਾ। ਹੇ ਭਾਈ! ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ-ਪਤੀ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹ ਪ੍ਰਭੂ ਸਭ ਕੁਝ ਕਰਨ ਦੀ ਤਾਕਤ ਰੱਖਦਾ ਹੈ।੧। ❀ ਨੋਟ: ਸਿਰਲੇਖ ਦੇ ਅੰਕ ੧, ੨, ੩, ਆਦਿਕ ਨੂੰ ਪਹਿਲਾ, ਦੂਜਾ, ਤੀਜਾ ਪੜ੍ਹਨਾ ਹੈ।