ਅੱਜ ਦਾ ਹੁਕਮਨਾਮਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਹੁਕਮਨਾਮਾ

ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭ ੴ ਸਤਿਗੁਰ ਪ੍ਰਸਾਦਿ॥

Sri Harmandir Sahib

ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭

ੴ ਸਤਿਗੁਰ ਪ੍ਰਸਾਦਿ॥

ਸਤਿਗੁਰ ਸਬਦਿ ਉਜਾਰੋ ਦੀਪਾ ॥

ਬਿਨਸਿਓ ਅੰਧਕਾਰ ਤਿਹ ਮੰਦਰਿ ਰਤਨ ਕੋਠੜੀ ਖੁਲ੍ਹੀ  ਅਨੂਪਾ ॥੧॥ ਰਹਾਉ ॥

ਬਿਸਮਨ ਬਿਸਮ ਭਏ ਜਉ ਪੇਖਿਓ ਕਹਨੁ ਨ ਜਾਇ ਵਡਿਆਈ ॥

ਮਗਨ ਭਏ ਊਹਾ ਸੰਗਿ ਮਾਤੇ ਓਤਿ ਪੋਤਿ ਲਪਟਾਈ ॥੧॥

ਆਲ ਜਾਲ ਨਹੀ ਕਛੂ ਜੰਜਾਰਾ ਅਹੰਬੁਧਿ ਨਹੀ ਭੋਰਾ ॥

ਊਚਨ ਊਚਾ ਬੀਚੁ ਨ ਖੀਚਾ ਹਉ ਤੇਰਾ ਤੂੰ ਮੋਰਾ ॥੨॥

ਏਕੰਕਾਰੁ ਏਕੁ ਪਾਸਾਰਾ ਏਕੈ ਅਪਰ ਅਪਾਰਾ ॥

ਏਕੁ ਬਿਸਥੀਰਨੁ ਏਕੁ ਸੰਪੂਰਨੁ ਏਕੈ ਪ੍ਰਾਨ ਅਧਾਰਾ ॥੩॥

ਨਿਰਮਲ ਨਿਰਮਲ ਸੂਚਾ ਸੂਚੋ ਸੂਚਾ ਸੂਚੋ ਸੂਚਾ ॥

ਅੰਤ ਨ ਅੰਤਾ ਸਦਾ ਬੇਅੰਤਾ ਕਹੁ ਨਾਨਕ ਊਚੋ ਊਚਾ ॥੪॥੧॥੮੭॥

ਐਤਵਾਰ, ੫ ਜੇਠ (ਸੰਮਤ ੫੫੧ ਨਾਨਕਸ਼ਾਹੀ) ਅੰਗ: ੮੨੧