DARBAR SAHIB
ਸੂਹੀ ਮਹਲਾ ੫ ॥
ਤਉ ਮੈ ਆਇਆ ਸਰਨੀ ਆਇਆ ॥
ਭਰੋਸੈ ਆਇਆ ਕਿਰਪਾ ਆਇਆ ॥
ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ ॥੧॥ ਰਹਾਉ ॥
ਮਹਾ ਦੁਤਰੁ ਮਾਇਆ ॥
ਜੈਸੇ ਪਵਨੁ ਝੁਲਾਇਆ ॥੧॥
ਸੁਨਿ ਸੁਨਿ ਹੀ ਡਰਾਇਆ ॥
ਕਰਰੋ ਧ੍ਰਮਰਾਇਆ ॥੨॥
ਗ੍ਰਿਹ ਅੰਧ ਕੂਪਾਇਆ ॥
ਪਾਵਕੁ ਸਗਰਾਇਆ ॥੩॥
ਗਹੀ ਓਟ ਸਾਧਾਇਆ ॥
ਨਾਨਕ ਹਰਿ ਧਿਆਇਆ ॥
ਅਬ ਮੈ ਪੂਰਾ ਪਾਇਆ ॥੪॥੩॥੪੬॥
ਸੋਮਵਾਰ, ੭ ਮਾਘ (ਸੰਮਤ ੫੫੧ ਨਾਨਕਸ਼ਾਹੀ) ੨੦ ਜਨਵਰੀ, ੨੦੨੦ (ਅੰਗ: ੭੪੬)