ਅੱਜ ਦਾ ਹੁਕਮਨਾਮਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਹੁਕਮਨਾਮਾ

ਧਨਾਸਰੀ ਮਹਲਾ ੫ ॥

Darbar Sahib

ਧਨਾਸਰੀ ਮਹਲਾ ੫ ॥

ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥

ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥

ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥

ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥

ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥

ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

ਮੰਗਲਵਾਰ, ੬ ਕੱਤਕ (ਸੰਮਤ ੫੫੧ ਨਾਨਕਸ਼ਾਹੀ) ੨੨ ਅਕਤੂਬਰ, ੨੦੧੯ (ਅੰਗ: ੬੮੦)