Sri Harmandir Sahib
ਜੈਤਸਰੀ ਮਹਲਾ ੫ ॥
ਆਏ ਅਨਿਕ ਜਨਮ ਭ੍ਰਮਿ ਸਰਣੀ ॥
ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥
ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥
ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥
ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥
ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥
ਸ਼ਨਿਚਰਵਾਰ, ੭ ਪੋਹ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੭੦੨)