ਅੱਜ ਦਾ ਹੁਕਮਨਾਮਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਹੁਕਮਨਾਮਾ

ਸੋਰਠਿ ਮਹਲਾ ੩ ॥

File Photo

ਸੋਰਠਿ ਮਹਲਾ ੩ ॥

ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥

ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥

ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥

ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥

ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥

ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥

ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥

ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥

ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ ਚਲਦਿਆ ਨਾਲਿ ॥

ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥

ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥੩॥

ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥

ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥

ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ ॥੪॥੨॥

ਵੀਰਵਾਰ, ੧੧ ਵੈਸਾਖ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੬੦੦)

 ਸੋਰਠਿ ਮਹਲਾ ੩ ॥
ਹੇ ਭਾਈ! ਗੁਰੂ ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ। ਹਰਿ-ਨਾਮ-ਧਨ ਕਦੇ ਮੁੱਕਣ ਵਾਲਾ ਨਹੀਂ, ਇਹ ਧਨ ਕਦੇ ਨਹੀਂ ਮੁੱਕਦਾ, ਕਿਸੇ ਪਾਸੋਂ ਇਸ ਦਾ ਮੁੱਲ ਭੀ ਨਹੀਂ ਪਾਇਆ ਜਾ ਸਕਦਾ (ਭਾਵ, ਕੋਈ ਮਨੁੱਖ ਇਸ ਧਨ ਨੂੰ ਦੁਨਿਆਵੀ ਪਦਾਰਥਾਂ ਨਾਲ ਖ਼ਰੀਦ ਭੀ ਨਹੀਂ ਸਕਦਾ)। ਜਿਨ੍ਹਾਂ ਨੇ ਇਹ ਸਦਾ-ਥਿਰ ਹਰਿ-ਧਨ ਪ੍ਰਾਪਤ ਕਰ ਲਿਆ, ਉਹਨਾਂ ਨੂੰ ਇਸ ਨਾਮ-ਧਨ ਦੀ ਬਰਕਤਿ ਨਾਲ ਲੋਕ ਪਰਲੋਕ ਵਿਚ ਇੱਜ਼ਤ ਮਿਲਦੀ ਹੈ।੧।

ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜਗਤ ਅੰਨਿਆਂ ਵਾਲੀ ਕਰਤੂਤ ਕਰਦਾ ਰਹਿੰਦਾ ਹੈ, ਗੁਰੂ ਤੋਂ ਖੁੰਝ ਕੇ ਇਸ ਦੇ ਆਤਮਕ ਜੀਵਨ ਦੇ ਰਸਤੇ ਵਿਚ ਹਨੇਰਾ ਹੋਇਆ ਰਹਿੰਦਾ ਹੈ।੨। 'ਮੈਂ ਵਡਾ ਹਾਂ', 'ਇਹ ਧਨ ਪਦਾਰਥ ਮੇਰਾ ਹੈ' ਇਹ ਆਖ ਆਖ ਕੇ ਮਾਇਆ ਵਿਚ ਫਸੇ ਮਨੁੱਖ ਖੁਆਰ ਹੁੰਦੇ ਰਹਿੰਦੇ ਹਨ, ਪਰ ਜਗਤ ਤੋਂ ਤੁਰਨ ਵੇਲੇ ਕੋਈ ਚੀਜ਼ ਭੀ ਕਿਸੇ ਦੇ ਨਾਲ ਨਹੀਂ ਤੁਰਦੀ। ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਸਦਾ ਪਰਮਾਤਮਾ ਦੇ ਨਾਮ ਨੂੰ ਹਿਰਦੇ ਵਿਚ ਵਸਾ ਕੇ ਨਾਮ ਸਿਮਰਦਾ ਰਹਿੰਦਾ ਹੈ, ਉਹ ਸਦਾ ਥਿਰ ਰਹਿਣ ਵਾਲੀ ਸਿਫ਼ਤਿ ਸਾਲਾਹ ਦੀ ਬਾਣੀ ਦੇ ਰਾਹੀਂ ਪਰਮਾਤਮਾ ਦੇ ਗੁਣ ਗਾਉਂਦਾ ਰਹਿੰਦਾ ਹੈ।

ਪਰਮਾਤਮਾ ਦੀ ਮੇਹਰ ਦੀ ਨਜ਼ਰ ਨਾਲ ਉਹ ਸਦਾ ਸੁਖੀ ਰਹਿੰਦਾ ਹੈ।੩। ਜਿਨਾਂ ਦੇ ਹਿਰਦੇ ਵਿਚ ਗੁਰੂ ਦਾ ਬਖ਼ਸ਼ਿਆ ਗਿਆਨ ਸਦਾ ਚਾਨਣ ਕਰੀ ਰੱਖਦਾ ਹੈ, ਉਹਨਾਂ ਦਾ ਹੁਕਮ ਦੁਨੀਆ ਦੇ ਬਾਦਸ਼ਾਹ ਦੇ ਸਿਰ ਉਤੇ ਭੀ ਚੱਲਦਾ ਹੈ, ਉਹ ਹਰ ਵੇਲੇ ਦਿਨ ਰਾਤ ਪਰਮਾਤਮਾ ਦੀ ਭਗਤੀ ਕਰਦੇ ਰਹਿੰਦੇ ਹਨ, ਉਹ ਹਰਿ-ਨਾਮ ਦਾ ਲਾਭ ਖੱਟਦੇ ਹਨ ਜੋ ਸਦਾ ਕਾਇਮ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦੇ ਨਾਮ ਦੇ ਰਾਹੀਂ ਸੰਸਾਰ ਤੋਂ ਪਾਰ-ਉਤਾਰਾ ਹੋ ਜਾਂਦਾ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੇ ਰਾਹੀਂ ਹਰਿ-ਨਾਮ ਦੇ ਰੰਗ ਵਿਚ ਰੰਗੇ ਰਹਿੰਦੇ ਹਨ, ਪਰਮਾਤਮਾ ਉਹਨਾਂ ਦੇ ਨੇੜੇ ਵੱਸਦਾ ਹੈ।੪।੨।