ਅੱਜ ਦਾ ਹੁਕਮਨਾਮਾਂ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਹੁਕਮਨਾਮਾ

ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥

Sri Harmandir Sahib

ਧਨਾਸਰੀ ਮਹਲਾ ੧ ॥

ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥

ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥

ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥

ਸਾਚਉ ਠਾਕੁਰੁ ਸਾਚੁ ਪਿਆਰਾ ॥੨॥ ਤਨ ਮਹਿ ਮਨੂਆ ਮਨ ਮਹਿ ਸਾਚਾ ॥ ਸੋ ਸਾਚਾ ਮਿਲਿ ਸਾਚੇ ਰਾਚਾ ॥

ਸੇਵਕੁ ਪ੍ਰਭ ਕੈ ਲਾਗੈ ਪਾਇ ॥ ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥ ਆਪਿ ਦਿਖਾਵੈ ਆਪੇ ਦੇਖੈ ॥

ਹਠਿ ਨ ਪਤੀਜੈ ਨਾ ਬਹੁ ਭੇਖੈ ॥ ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥ ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥

ਪੜਿ ਪੜਿ ਭੂਲਹਿ ਚੋਟਾ ਖਾਹਿ ॥ ਬਹੁਤੁ ਸਿਆਣਪ ਆਵਹਿ ਜਾਹਿ ॥ ਨਾਮੁ ਜਪੈ ਭਉ ਭੋਜਨੁ ਖਾਇ ॥

ਗੁਰਮੁਖਿ ਸੇਵਕ ਰਹੇ ਸਮਾਇ ॥੫॥ ਪੂਜਿ ਸਿਲਾ ਤੀਰਥ ਬਨ ਵਾਸਾ ॥ ਭਰਮਤ ਡੋਲਤ ਭਏ ਉਦਾਸਾ ॥

ਮਨਿ ਮੈਲੈ ਸੂਚਾ ਕਿਉ ਹੋਇ ॥ ਸਾਚਿ ਮਿਲੈ ਪਾਵੈ ਪਤਿ ਸੋਇ ॥੬॥ ਆਚਾਰਾ ਵੀਚਾਰੁ ਸਰੀਰਿ ॥

ਆਦਿ ਜੁਗਾਦਿ ਸਹਜਿ ਮਨੁ ਧੀਰਿ ॥ ਪਲ ਪੰਕਜ ਮਹਿ ਕੋਟਿ ਉਧਾਰੇ ॥ ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥

ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥ ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥ ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥ ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥

ਮੰਗਲਵਾਰ, ੧੪ ਫੱਗਣ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੬੮੬)