ਅੱਜ ਦਾ ਹੁਕਮਨਾਮਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਹੁਕਮਨਾਮਾ

ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ

DARBAR SAHIB

ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ

ੴਸਤਿਗੁਰ ਪ੍ਰਸਾਦਿ ॥

ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥

ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥

ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥

ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥

ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥

ਸਬਦੁ ਚੀਨਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥

ਗੁਰਮੁਖਿ ਗਾਵੈ ਗੁਰਮੁਖਿ ਬੂਝੈ ਗੁਰਮੁਖਿ ਸਬਦੁ ਬੀਚਾਰੇ ॥

ਜੀਉ ਪਿੰਡੁ ਸਭੁ ਗੁਰ ਤੇ ਉਪਜੈ ਗੁਰਮੁਖਿ ਕਾਰਜ ਸਵਾਰੇ ॥

ਮਨਮੁਖਿ ਅੰਧਾ ਅੰਧੁ ਕਮਾਵੈ ਬਿਖੁ ਖਟੇ ਸੰਸਾਰੇ ॥

ਮਾਇਆ ਮੋਹਿ ਸਦਾ ਦੁਖੁ ਪਾਏ ਬਿਨੁ ਗੁਰ ਅਤਿ ਪਿਆਰੇ ॥੨॥

ਸੋਈ ਸੇਵਕੁ ਜੇ ਸਤਿਗੁਰ ਸੇਵੇ ਚਾਲੈ ਸਤਿਗੁਰ ਭਾਏ ॥

ਸਾਚਾ ਸਬਦੁ ਸਿਫਤਿ ਹੈ ਸਾਚੀ ਸਾਚਾ ਮੰਨਿ ਵਸਾਏ ॥

ਸਚੀ ਬਾਣੀ ਗੁਰਮੁਖਿ ਆਖੈ ਹਉਮੈ ਵਿਚਹੁ ਜਾਏ ॥

ਆਪੇ ਦਾਤਾ ਕਰਮੁ ਹੈ ਸਾਚਾ ਸਾਚਾ ਸਬਦੁ ਸੁਣਾਏ ॥੩॥

ਗੁਰਮੁਖਿ ਘਾਲੇ ਗੁਰਮੁਖਿ ਖਟੇ ਗੁਰਮੁਖਿ ਨਾਮੁ ਜਪਾਏ ॥

ਸਦਾ ਅਲਿਪਤੁ ਸਾਚੈ ਰੰਗਿ ਰਾਤਾ ਗੁਰ ਕੈ ਸਹਜਿ ਸੁਭਾਏ॥

ਮਨਮੁਖੁ ਸਦ ਹੀ ਕੂੜੋ ਬੋਲੈ ਬਿਖੁ ਬੀਜੈ ਬਿਖੁ ਖਾਏ ॥

ਜਮਕਾਲਿ ਬਾਧਾ ਤ੍ਰਿਸਨਾ ਦਾਧਾ ਬਿਨੁ ਗੁਰ ਕਵਣੁ ਛਡਾਏ ॥੪॥

ਸਚਾ ਤੀਰਥੁ ਜਿਤੁ ਸਤ ਸਰਿ ਨਾਵਣੁ ਗੁਰਮੁਖਿ ਆਪਿ ਬੁਝਾਏ ॥

ਅਠਸਠਿ ਤੀਰਥੁ ਗੁਰ ਸਬਦਿ ਦਿਖਾਏ ਤਿਤੁ ਨਾਤੈ ਮਲੁ ਜਾਏ ॥

ਸਚਾ ਸਬਦੁ ਸਚਾ ਹੈ ਨਿਰਮਲੁ ਨਾ ਮਲੁ ਲਗੈ ਨ ਲਾਏ ॥

ਸਚੀ ਸਿਫਤਿ ਸਚੀ ਸਾਲਾਹ ਪੂਰੇ ਗੁਰ ਤੇ ਪਾਏ ॥੫॥

ਤਨੁ ਮਨੁ ਸਭੁ ਕਿਛੁ ਹਰਿ ਤਿਸੁ ਕੇਰਾ ਦੁਰਮਤਿ ਕਹਣੁ ਨ ਜਾਏ ॥

ਹੁਕਮੁ ਹੋਵੈ ਤਾ ਨਿਰਮਲੁ ਹੋਵੈ ਹਉਮੈ ਵਿਚਹੁ ਜਾਏ ॥

ਗੁਰ ਕੀ ਸਾਖੀ ਸਹਜੇ ਚਾਖੀ ਤ੍ਰਿਸਨਾ ਅਗਨਿ ਬੁਝਾਏ ॥

ਗੁਰ ਕੈ ਸਬਦਿ ਰਾਤਾ ਸਹਜੇ ਮਾਤਾ ਸਹਜੇ ਰਹਿਆ ਸਮਾਏ ॥੬॥

ਹਰਿ ਕਾ ਨਾਮੁ ਸਤਿ ਕਰਿ ਜਾਣੈ ਗੁਰ ਕੈ ਭਾਇ ਪਿਆਰੇ ॥

ਸਚੀ ਵਡਿਆਈ ਗੁਰ ਤੇ ਪਾਈ ਸਚੈ ਨਾਇ ਪਿਆਰੇ ॥

ਏਕੋ ਸਚਾ ਸਭ ਮਹਿ ਵਰਤੈ ਵਿਰਲਾ ਕੋ ਵੀਚਾਰੇ ॥

ਆਪੇ ਮੇਲਿ ਲਏ ਤਾ ਬਖਸੇ ਸਚੀ ਭਗਤਿ ਸਵਾਰੇ ॥੭॥

ਸਭੋ ਸਚੁ ਸਚੁ ਸਚੁ ਵਰਤੈ ਗੁਰਮੁਖਿ ਕੋਈ ਜਾਣੈ ॥

ਜੰਮਣ ਮਰਣਾ ਹੁਕਮੋ ਵਰਤੈ ਗੁਰਮੁਖਿ ਆਪੁ ਪਛਾਣੈ ॥

ਨਾਮੁ ਧਿਆਏ ਤਾ ਸਤਿਗੁਰੁ ਭਾਏ ਜੋ ਇਛੈ ਸੋ ਫਲੁ ਪਾਏ॥

ਨਾਨਕ ਤਿਸ ਦਾ ਸਭੁ ਕਿਛੁ ਹੋਵੈ ਜਿ ਵਿਚਹੁ ਆਪੁ ਗਵਾਏ ॥੮॥੧॥

ਸ਼ੁੱਕਰਵਾਰ, ੧੧ ਸਾਵਣ (ਸੰਮਤ ੫੫੧ ਨਾਨਕਸ਼ਾਹੀ) ੨੬ ਜੁਲਾਈ, ੨੦੧੯ (ਅੰਗ: ੭੫੩)