ਅੱਜ ਦਾ ਹੁਕਮਨਾਮਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਹੁਕਮਨਾਮਾ

ਸੂਹੀ ਮਹਲਾ ੧ ॥

DARBAR SAHIB

ਸੂਹੀ ਮਹਲਾ ੧ ॥

ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥

ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥

ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥

ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥

ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥

ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥

ਸਾਹਿਬੁ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥

ਮੈਲੁ ਲਾਗੀ ਮਨਿ ਮੈਲਿਐ ਕਿਨੈ ਅੰਮ੍ਰਿਤੁ ਪੀਆ ॥

ਮਥਿ ਅੰਮ੍ਰਿਤੁ ਪੀਆ ਇਹੁ ਮਨੁ ਦੀਆ ਗੁਰ ਪਹਿ ਮੋਲੁ ਕਰਾਇਆ ॥

ਆਪਨੜਾ ਪ੍ਰਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ ॥

ਤਿਸੁ ਨਾਲਿ ਗੁਣ ਗਾਵਾ ਜੇ ਤਿਸੁ ਭਾਵਾ ਕਿਉ ਮਿਲੈ ਹੋਇ ਪਰਾਇਆ ॥

ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥੨॥

ਆਇ ਗਇਆ ਕੀ ਨ ਆਇਓ ਕਿਉ ਆਵੈ ਜਾਤਾ ॥

ਪ੍ਰੀਤਮ ਸਿਉ ਮਨੁ ਮਾਨਿਆ ਹਰਿ ਸੇਤੀ ਰਾਤਾ ॥

ਸਾਹਿਬ ਰੰਗਿ ਰਾਤਾ ਸਚ ਕੀ ਬਾਤਾ ਜਿਨਿ ਬਿੰਬ ਕਾ ਕੋਟੁ ਉਸਾਰਿਆ ॥

ਪੰਚ ਭੂ ਨਾਇਕੋ ਆਪਿ ਸਿਰੰਦਾ ਜਿਨਿ ਸਚ ਕਾ ਪਿੰਡੁ ਸਵਾਰਿਆ ॥

ਹਮ ਅਵਗਣਿਆਰੇ ਤੂ ਸੁਣਿ ਪਿਆਰੇ ਤੁਧੁ ਭਾਵੈ ਸਚੁ ਸੋਈ ॥

ਆਵਣ ਜਾਣਾ ਨਾ ਥੀਐ ਸਾਚੀ ਮਤਿ ਹੋਈ ॥੩॥

ਅੰਜਨੁ ਤੈਸਾ ਅੰਜੀਐ ਜੈਸਾ ਪਿਰ ਭਾਵੈ ॥

ਸਮਝੈ ਸੂਝੈ ਜਾਣੀਐ ਜੇ ਆਪਿ ਜਾਣਾਵੈ ॥

ਆਪਿ ਜਾਣਾਵੈ ਮਾਰਗਿ ਪਾਵੈ ਆਪੇ ਮਨੂਆ ਲੇਵਏ ॥

ਕਰਮ ਸੁਕਰਮ ਕਰਾਏ ਆਪੇ ਕੀਮਤਿ ਕਉਣ ਅਭੇਵਏ ॥

ਤੰਤੁ ਮੰਤੁ ਪਾਖੰਡੁ ਨ ਜਾਣਾ ਰਾਮੁ ਰਿਦੈ ਮਨੁ ਮਾਨਿਆ ॥

ਅੰਜਨੁ ਨਾਮੁ ਤਿਸੈ ਤੇ ਸੂਝੈ ਗੁਰ ਸਬਦੀ ਸਚੁ ਜਾਨਿਆ ॥੪॥

ਸਾਜਨ ਹੋਵਨਿ ਆਪਣੇ ਕਿਉ ਪਰ ਘਰ ਜਾਹੀ ॥

ਸਾਜਨ ਰਾਤੇ ਸਚ ਕੇ ਸੰਗੇ ਮਨ ਮਾਹੀ ॥

ਮਨ ਮਾਹਿ ਸਾਜਨ ਕਰਹਿ ਰਲੀਆ ਕਰਮ ਧਰਮ ਸਬਾਇਆ॥

ਅਠਸਠਿ ਤੀਰਥ ਪੁੰਨ ਪੂਜਾ ਨਾਮੁ ਸਾਚਾ ਭਾਇਆ ॥

ਆਪਿ ਸਾਜੇ ਥਾਪਿ ਵੇਖੈ ਤਿਸੈ ਭਾਣਾ ਭਾਇਆ ॥

ਸਾਜਨ ਰਾਂਗਿ ਰੰਗੀਲੜੇ ਰੰਗੁ ਲਾਲੁ ਬਣਾਇਆ ॥੫॥

ਅੰਧਾ ਆਗੂ ਜੇ ਥੀਐ ਕਿਉ ਪਾਧਰੁ ਜਾਣੈ ॥

ਆਪਿ ਮੁਸੈ ਮਤਿ ਹੋਛੀਐ ਕਿਉ ਰਾਹੁ ਪਛਾਣੈ ॥

ਕਿਉ ਰਾਹਿ ਜਾਵੈ ਮਹਲੁ ਪਾਵੈ ਅੰਧ ਕੀ ਮਤਿ ਅੰਧਲੀ ॥

ਵਿਣੁ ਨਾਮ ਹਰਿ ਕੇ ਕਛੁ ਨ ਸੂਝੈ ਅੰਧੁ ਬੂਡੌ ਧੰਧਲੀ ॥

ਦਿਨੁ ਰਾਤਿ ਚਾਨਣੁ ਚਾਉ ਉਪਜੈ ਸਬਦੁ ਗੁਰ ਕਾ ਮਨਿ ਵਸੈ ॥

ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਰਾਹੁ ਪਾਧਰੁ ਗੁਰੁ ਦਸੈ ॥੬॥

ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥

ਕਿਸੁ ਪਹਿ ਖੋਲ@ਉ ਗੰਠੜੀ ਦੂਖੀ ਭਰਿ ਆਇਆ ॥

ਦੂਖੀ ਭਰਿ ਆਇਆ ਜਗਤੁ ਸਬਾਇਆ ਕਉਣੁ ਜਾਣੈ ਬਿਧਿ ਮੇਰੀਆ ॥

ਆਵਣੇ ਜਾਵਣੇ ਖਰੇ ਡਰਾਵਣੇ ਤੋਟਿ ਨ ਆਵੈ ਫੇਰੀਆ ॥

ਨਾਮ ਵਿਹੂਣੇ ਊਣੇ ਝੂਣੇ ਨਾ ਗੁਰਿ ਸਬਦੁ ਸੁਣਾਇਆ ॥

ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥੭॥

ਗੁਰ ਮਹਲੀ ਘਰਿ ਆਪਣੈ ਸੋ ਭਰਪੁਰਿ ਲੀਣਾ ॥

ਸੇਵਕੁ ਸੇਵਾ ਤਾਂ ਕਰੇ ਸਚ ਸਬਦਿ ਪਤੀਣਾ ॥

ਸਬਦੇ ਪਤੀਜੈ ਅੰਕੁ ਭੀਜੈ ਸੁ ਮਹਲੁ ਮਹਲਾ ਅੰਤਰੇ ॥

ਆਪਿ ਕਰਤਾ ਕਰੇ ਸੋਈ ਪ੍ਰਭੁ ਆਪਿ ਅੰਤਿ ਨਿਰੰਤਰੇ ॥

ਗੁਰ ਸਬਦਿ ਮੇਲਾ ਤਾਂ ਸੁਹੇਲਾ ਬਾਜੰਤ ਅਨਹਦ ਬੀਣਾ ॥

ਗੁਰ ਮਹਲੀ ਘਰਿ ਆਪਣੈ ਸੋ ਭਰਿਪੁਰਿ ਲੀਣਾ ॥੮॥

ਕੀਤਾ ਕਿਆ ਸਾਲਾਹੀਐ ਕਰਿ ਵੇਖੈ ਸੋਈ ॥

ਤਾ ਕੀ ਕੀਮਤਿ ਨ ਪਵੈ ਜੇ ਲੋਚੈ ਕੋਈ ॥

ਕੀਮਤਿ ਸੋ ਪਾਵੈ ਆਪਿ ਜਾਣਾਵੈ ਆਪਿ ਅਭੁਲੁ ਨ ਭੁਲਏ ॥

ਜੈ ਜੈ ਕਾਰੁ ਕਰਹਿ ਤੁਧੁ ਭਾਵਹਿ ਗੁਰ ਕੈ ਸਬਦਿ ਅਮੁਲਏ ॥

ਹੀਣਉ ਨੀਚੁ ਕਰਉ ਬੇਨੰਤੀ ਸਾਚੁ ਨ ਛੋਡਉ ਭਾਈ ॥

ਨਾਨਕ ਜਿਨਿ ਕਰਿ ਦੇਖਿਆ ਦੇਵੈ ਮਤਿ ਸਾਈ ॥੯॥੨॥੫॥

ਮੰਗਲਵਾਰ, ੧੧ ਮੱਘਰ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੭੬੬)