ਅੱਜ ਦਾ ਹੁਕਮਨਾਮਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਹੁਕਮਨਾਮਾ

ਸਲੋਕ ਮਃ ੩ ॥

Photo

ਸਲੋਕ ਮਃ ੩ ॥

ਨਾਨਕ ਗਿਆਨੀ ਜਗੁ ਜੀਤਾ ਜਗਿ ਜੀਤਾ ਸਭੁ ਕੋਇ ॥

ਨਾਮੇ ਕਾਰਜ ਸਿਧਿ ਹੈ ਸਹਜੇ ਹੋਇ ਸੁ ਹੋਇ ॥

ਗੁਰਮਤਿ ਮਤਿ ਅਚਲੁ ਹੈ ਚਲਾਇ ਨ ਸਕੈ ਕੋਇ ॥

ਭਗਤਾ ਕਾ ਹਰਿ ਅੰਗੀਕਾਰੁ ਕਰੇ ਕਾਰਜੁ ਸੁਹਾਵਾ ਹੋਇ ॥

ਮਨਮੁਖ ਮੂਲਹੁ ਭੁਲਾਇਅਨੁ ਵਿਚਿ ਲਬੁ ਲੋਭੁ ਅਹੰਕਾਰੁ ॥

ਝਗੜਾ ਕਰਦਿਆ ਅਨਦਿਨੁ ਗੁਦਰੈ ਸਬਦਿ ਨ ਕਰੈ ਵੀਚਾਰੁ ॥

ਸੁਧਿ ਮਤਿ ਕਰਤੈ ਹਿਰਿ ਲਈ ਬੋਲਨਿ ਸਭੁ ਵਿਕਾਰੁ ॥

ਦਿਤੈ ਕਿਤੈ ਨ ਸੰਤੋਖੀਅਨਿ ਅੰਤਰਿ ਤ੍ਰਿਸਨਾ ਬਹੁਤੁ ਅਗ੍ਹਾਨੁ ਅੰਧਾਰੁ ॥

ਨਾਨਕ ਮਨਮੁਖਾ ਨਾਲਹੁ ਤੁਟੀਆ ਭਲੀ ਜਿਨਾ ਮਾਇਆ ਮੋਹਿ ਪਿਆਰੁ ॥੧॥ ਮਃ ੩ ॥

ਤਿਨੑ ਭਉ ਸੰਸਾ ਕਿਆ ਕਰੇ ਜਿਨ ਸਤਿਗੁਰੁ ਸਿਰਿ ਕਰਤਾਰੁ ॥

ਧੁਰਿ ਤਿਨ ਕੀ ਪੈਜ ਰਖਦਾ ਆਪੇ ਰਖਣਹਾਰੁ ॥

ਮਿਲਿ ਪ੍ਰੀਤਮ ਸੁਖੁ ਪਾਇਆ ਸਚੈ ਸਬਦਿ ਵੀਚਾਰਿ ॥

ਨਾਨਕ ਸੁਖਦਾਤਾ ਸੇਵਿਆ ਆਪੇ ਪਰਖਣਹਾਰੁ ॥੨॥ ਪਉੜੀ ॥

ਜੀਅ ਜੰਤ ਸਭਿ ਤੇਰਿਆ ਤੂ ਸਭਨਾ ਰਾਸਿ ॥

ਜਿਸ ਨੋ ਤੂ ਦੇਹਿ ਤਿਸੁ ਸਭੁ ਕਿਛੁ ਮਿਲੈ ਕੋਈ ਹੋਰੁ ਸਰੀਕੁ ਨਾਹੀ ਤੁਧੁ ਪਾਸਿ ॥

ਤੂ ਇਕੋ ਦਾਤਾ ਸਭਸ ਦਾ ਹਰਿ ਪਹਿ ਅਰਦਾਸਿ ॥

ਜਿਸ ਦੀ ਤੁਧੁ ਭਾਵੈ ਤਿਸ ਦੀ ਤੂ ਮੰਨਿ ਲੈਹਿ ਸੋ ਜਨੁ ਸਾਬਾਸਿ ॥

ਸਭੁ ਤੇਰਾ ਚੋਜੁ ਵਰਤਦਾ ਦੁਖੁ ਸੁਖੁ ਤੁਧੁ ਪਾਸਿ ॥੨॥

ਵੀਰਵਾਰ, ੧੫ ਫੱਗਣ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੫੪੮)