ਸਿਮਰਨਜੀਤ ਸਿੰਘ ਮਾਨ ਨੇ ਲੋਕ ਸਭਾ ਵਿਚ ਕੀਤਾ ਸਵਾਲ, “ਸੁਪਰੀਮ ਕੋਰਟ ’ਚ ਸਿੱਖ ਜੱਜ ਕਿਉਂ ਨਹੀਂ?”

ਏਜੰਸੀ

ਪੰਥਕ, ਹੁਕਮਨਾਮਾ

ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਸਰਕਾਰ ਕਿਸੇ ਵਿਅਕਤੀ ਵਿਸ਼ੇਸ਼ ਨੂੰ ਜੱਜ ਬਣਨ ਤੋਂ ਨਹੀਂ ਰੋਕਦੀ।

MP Simranjit Mann in Lok Sabha


ਨਵੀਂ ਦਿੱਲੀ: ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਲੋਕ ਸਭਾ ਵਿਚ ਕੇਂਦਰੀ ਕਾਨੂੰਨ ਮੰਤਰੀ ਨੂੰ ਸਵਾਲ ਕਰਦਿਆਂ ਪੁੱਛਿਆ ਕਿ ਸੁਪਰੀਮ ਕੋਰਟ ’ਚ ਸਿੱਖ ਜੱਜ ਕਿਉਂ ਨਹੀਂ ਹੈ? ਉਹਨਾਂ ਕਿਹਾ ਕਿ ਕਾਨੂੰਨ ਮੰਤਰੀ ਨੂੰ ਫ਼ਿਕਰ ਹੈ ਕਿ ਸੁਪਰੀਮ ਕੋਰਟ ਵਿਚ ਬਿਹਾਰ ਤੇ ਝਾਰਖੰਡ ਤੋਂ ਕੋਈ ਜੱਜ ਨਹੀਂ ਹੈ ਪਰ ਮੈਨੂੰ ਫ਼ਿਕਰ ਹੈ ਕਿ ਸੁਪਰੀਮ ਕੋਰਟ ਵਿਚ ਇਕ ਵੀ ਸਿੱਖ ਜੱਜ ਨਹੀਂ ਹੈ।  

Simranjit Singh Mann

ਇਸ ਸਵਾਲ ਦਾ ਜਵਾਬ ਦਿੰਦਿਆਂ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਸਰਕਾਰ ਕਿਸੇ ਵਿਅਕਤੀ ਵਿਸ਼ੇਸ਼ ਨੂੰ ਜੱਜ ਬਣਨ ਤੋਂ ਨਹੀਂ ਰੋਕਦੀ। ਇਸ ਨੂੰ ਲੈ ਕੇ ਕੋਈ ਰਿਜਰਵੇਸ਼ਨ ਨਹੀਂ ਹੈ।

Supreme Court

ਦਰਅਸਲ ਲੋਕ ਸਭਾ 'ਚ ਫੈਮਿਲੀ ਕੋਰਟ ਸੋਧ ਬਿੱਲ 'ਤੇ ਬਹਿਸ ਚੱਲ ਰਹੀ ਸੀ। ਜਿਸ ਵਿਚ ਵਿਰੋਧੀਆਂ ਨੇ ਜੱਜ ਦੀ ਨਿਯੁਕਤੀ ਵਿਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ ਸੀ, ਜਿਸ ਦੇ ਜਵਾਬ ਵਿਚ ਕਾਨੂੰਨ ਮੰਤਰੀ ਨੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਸੀ ਕਿ ਸੁਪਰੀਮ ਕੋਰਟ ਵਿਚ ਬਿਹਾਰ ਤੇ ਝਾਰਖੰਡ ਤੋਂ ਕੋਈ ਜੱਜ ਨਹੀਂ ਹੈ।