ਅੱਜ ਦਾ ਹੁਕਮਨਾਮਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਹੁਕਮਨਾਮਾ

ਰਾਗੁ ਗੂਜਰੀ ਵਾਰ ਮਹਲਾ ੫

Darbar Sahib

ਰਾਗੁ ਗੂਜਰੀ ਵਾਰ ਮਹਲਾ ੫

ੴ ਸਤਿਗੁਰ ਪ੍ਰਸਾਦਿ ॥

ਸਲੋਕੁ ਮ; ੫ ॥

ਅੰਤਰਿ ਗੁਰੁ ਆਰਾਧਣਾ ਜਿਹਵਾ ਜਪਿ ਗੁਰ ਨਾਉ ॥

ਨੇਤ੍ਰੀ ਸਤਿਗੁਰੁ ਪੇਖਣਾ ਸ੍ਰਵਣੀ ਸੁਨਣਾ ਗੁਰ ਨਾਉ ॥

ਸਤਿਗੁਰ ਸੇਤੀ ਰਤਿਆ ਦਰਗਹ ਪਾਈਐ ਠਾਉ ॥

ਕਹੁ ਨਾਨਕ ਕਿਰਪਾ ਕਰੇ ਜਿਸ ਨੋ ਏਹ ਵਥੁ ਦੇਇ ॥

ਜਗ ਮਹਿ ਉਤਮ ਕਾਢੀਅਹਿ ਵਿਰਲੇ ਕੇਈ ਕੇਇ ॥੧॥ ਮ; ੫ ॥

ਰਖੇ ਰਖਣਹਾਰਿ ਆਪਿ ਉਬਾਰਿਅਨੁ ॥

ਗੁਰ ਕੀ ਪੈਰੀ ਪਾਇ ਕਾਜ ਸਵਾਰਿਅਨੁ ॥

ਹੋਆ ਆਪਿ ਦਇਆਲੁ ਮਨਹੁ ਨ ਵਿਸਾਰਿਅਨੁ ॥

ਸਾਧ ਜਨਾ ਕੈ ਸੰਗਿ ਭਵਜਲੁ ਤਾਰਿਅਨੁ ॥

ਸਾਕਤ ਨਿੰਦਕ ਦੁਸਟ ਖਿਨ ਮਾਹਿ ਬਿਦਾਰਿਅਨੁ ॥

ਤਿਸੁ ਸਾਹਿਬ ਕੀ ਟੇਕ ਨਾਨਕ ਮਨੈ ਮਾਹਿ ॥

ਜਿਸੁ ਸਿਮਰਤ ਸੁਖੁ ਹੋਇ ਸਗਲੇ ਦੂਖ ਜਾਹਿ ॥੨॥ ਪਉੜੀ ॥

ਅਕੁਲ ਨਿਰੰਜਨ ਪੁਰਖੁ ਅਗਮੁ ਅਪਾਰੀਐ ॥

ਸਚੋ ਸਚਾ ਸਚੁ ਸਚੁ ਨਿਹਾਰੀਐ ॥

ਕੂੜੁ ਨ ਜਾਪੈ ਕਿਛੁ ਤੇਰੀ ਧਾਰੀਐ ॥

ਸਭਸੈ ਦੇ ਦਾਤਾਰੁ ਜੇਤ ਉਪਾਰੀਐ ॥

ਇਕਤੁ ਸੂਤਿ ਪਰੋਇ ਜੋਤਿ ਸੰਜਾਰੀਐ ॥

ਹੁਕਮੇ ਭਵਜਲ ਮੰਝਿ ਹੁਕਮੇ ਤਾਰੀਐ ॥

ਪ੍ਰਭ ਜੀਉ ਤੁਧੁ ਧਿਆਏ ਸੋਇ ਜਿਸੁ ਭਾਗੁ ਮਥਾਰੀਐ ॥

ਤੇਰੀ ਗਤਿ ਮਿਤਿ ਲਖੀ ਨ ਜਾਇ ਹਉ ਤੁਧੁ ਬਲਿਹਾਰੀਐ ॥੧॥

ਸ਼ਨਿਚਰਵਾਰ, ੧੨ ਅੱਸੂ (ਸੰਮਤ ੫੫੧ ਨਾਨਕਸ਼ਾਹੀ) ੨੮ ਸਤੰਬਰ, ੨੦੧੯ (ਅੰਗ: ੫੧੭)