ਪਿੰਡ ਟੌਹੜਾ ਦੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਸਰਕਾਰੀ ਐਲੀਮੈਂਟਰੀ ਸਕੂਲ ਵਿਚ ਇਕ ਵਿਦਿਆਰਥਣ ਨੂੰ ਜਾਤੀ ਸੂਚਕ ਸ਼ਬਦ ਬੋਲਣ ਦੇ ਮਾਮਲੇ ਵਿਚ ਸਿੱਖਿਆ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ ਸਕੂਲ ਦੇ 22 ਅਧਿਆਪਕਾਂ ਦੇ ਤਬਾਦਲੇ ਕਰ ਦਿੱਤੇ ਸਨ। ਇਹੀ ਨਹੀਂ ਵਿਭਾਗ ਨੇ ਸਕੂਲ ਦੇ ਸੇਵਾਦਾਰ ਦੀ ਵੀ ਬਦਲੀ ਕਰ ਦਿੱਤੀ ਸੀ। ਭਾਵੇਂ ਕਿ ਪੰਜਾਬ ਸਰਕਾਰ ਵੱਲੋਂ ਬਦਲੀਆਂ ਕਰਕੇ ਟੀਚਰ ਦੀਆਂ ਇਨਸਾਫ਼ ਜ਼ਰੂਰ ਦਿੱਤਾ ਗਿਆ ਪਰ ਇਹ ਮਾਮਲਾ ਮੁੜ ਗਰਮਾ ਗਿਆ।
ਸਕੂਲ ਦੇ ਬੱਚਿਆਂ ਵੱਲੋਂ ਇਕੱਠੇ ਹੋ ਕੇ ਸਕੂਲ ਨੂੰ ਤਾਲਾ ਲਗਾਇਆ ਗਿਆ ਅਤੇ ਸਕੂਲ ਦੇ ਬਾਹਰ ਰੋਡ ਜਾਮ ਕਰਕੇ ਪੰਜਾਬ ਸਰਕਾਰ ਤੇ ਮੌਜੂਦਾ ਮੰਤਰੀ ਦੇ ਖ਼ਿਲਾਫ਼ ਬੱਚਿਆਂ ਵੱਲੋਂ ਨਾਅਰੇਬਾਜ਼ੀ ਕੀਤੀ ਗਈ। ਧਰਨੇ ਦੇ ਵਿੱਚ ਬੱਚਿਆਂ ਦੇ ਮਾਪਿਆਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ। ਉਹ ਮੰਗ ਕਰ ਰਹੇ ਹਨ ਕਿ ਮੁੜ ਸਟਾਫ ਨੂੰ ਸਕੂਲ ਵਿੱਚ ਲਗਾਉਣ।
ਇਸ ਮੌਕੇ ਤੇ ਸਕੂਲ ਦੇ ਬੱਚਿਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਵੀਰਪਾਲ ਕੌਰ ਵੱਲੋਂ ਸ਼ਰੇਆਮ ਝੂਠ ਬੋਲਿਆ ਜਾ ਰਿਹਾ ਜਦਕਿ ਇੱਕ ਦੋ ਟੀਚਰਾਂ ਦਾ ਕਸੂਰ ਸੀ। ਉਨ੍ਹਾਂ ਕਿਹਾ ਕਿ ਵੀਰਪਾਲ ਕੌਰ ਵੱਲੋਂ ਸਾਰੇ ਸਕੂਲ ਦੇ ਮਾਹੌਲ ਨੂੰ ਖਰਾਬ ਕਰਕੇ ਰੱਖ ਦਿੱਤਾ ਗਿਆ ਹੈ। ਭਾਵੇਂ ਕਿ ਸਕੂਲ ਦੇ ਵਿੱਚ ਅੱਜ ਗਿਆਰਵੀਂ ਜਮਾਤ ਦੇ ਬੱਚਿਆਂ ਦਾ ਪੇਪਰ ਸੀ। ਬੱਚਿਆਂ ਵੱਲੋਂ ਸਕੂਲ ਨੂੰ ਤਾਲਾ ਲਗਾ ਕੇ ਬਾਹਰ ਧਰਨਾ ਲਗਾ ਦਿੱਤਾ ਗਿਆ ਤੇ ਬੱਚਿਆਂ ਦਾ ਪੇਪਰ ਨਾ ਹੋਣ ਕਾਰਨ ਬੱਚਿਆਂ ਦੀ ਪੜ੍ਹਾਈ ਤੇ ਮਾੜਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਜਿੱਥੇ ‘ਚ ਭਾਰੀ ਪੁਲਸ ਫੋਰਸ ਵੀ ਤਾਇਨਾਤ ਕੀਤੀ ਗਈ ਸਕੂਲ ਦੇ ਬਾਹਰ।