ਰਾਮਾਂ ਮੰਡੀ, 15 ਜਨਵਰੀ (ਰਾਮਪਾਲ ਅਰੋੜਾ) : ਨੇੜਲੇ ਪਿੰਡ ਮੱਲਵਾਲਾ ਵਿਖੇ ਪੰਜਾਹ ਸਾਲਾ ਵਿਅਕਤੀ ਵਲੋਂ ਤਕਰੀਬਨ ਪੰਜ ਸਾਲਾ ਨਾਬਾਲਗ਼ ਬੱਚੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪੰਜ ਸਾਲਾ ਬੱਚੀ ਦੇ ਪਿਤਾ ਵਾਸੀ ਪਿੰਡ ਮੱਲਵਾਲਾ ਵਲੋਂ ਰਾਮਾਂ ਪੁਲਿਸ ਨੂੰ ਬਿਆਨ ਦਰਜ ਕਰਵਾਏ ਕਿ ਮੰਦਰ ਸਿੰਘ ਪੁੱਤਰ ਚੂਹੜ ਸਿੰਘ ਕੌਮ ਜੱਟ ਸਿੱਖ ਵਾਸੀ ਪਿੰਡ ਮੱਲਵਾਲਾ ਵਲੋਂ ਉਨ੍ਹਾਂ ਦੀ ਪੰਜ ਸਾਲਾ ਬੱਚੀ ਨਾਲ ਜਬਰ ਜਿਨਾਹ ਕੀਤਾ ਗਿਆ। ਜਦੋਂ ਉਨ੍ਹਾਂ ਨੂੰ ਇਸ ਬਾਰੇ ਪਤਾ
ਲੱਗਾ ਤਾਂ ਤੁਰਤ ਰਾਮਾਂ ਪੁਲਿਸ ਨੂੰ ਸੂਚਨਾ ਦਿਤੀ ਅਤੇ ਬੱਚੀ ਨੂੰ ਸਿਵਲ ਹਸਪਤਾਲ ਬਠਿੰਡਾ ਵਿਖੇ ਭਰਤੀ ਕਰਵਾਇਆ। ਜਦੋਂ ਇਸ ਸਬੰਧੀ ਰਾਮਾਂ ਥਾਣਾ ਮੁਖੀ ਸੰਜੀਵ ਮਿੱਤਲ ਨਾਲ ਗੱਲ ਕੀਤੀ ਤਾਂ ਉਨ੍ਹਾਂ ਦਸਿਆ ਕਿ ਬੱਚੀ ਦੇ ਮਾਤਾ-ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਕਥਿਤ ਦੋਸ਼ੀ ਮੰਦਰ ਸਿੰਘ ਪੁੱਤਰ ਚੂਹੜ ਸਿੰਘ ਵਾਸੀ ਪਿੰਡ ਮੱਲਵਾਲਾ ਵਿਰੁਧ ਮਾਮਲਾ ਦਰਜ ਕਰ ਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿਤੀ ਹੈ।