ਅਕਾਲੀ ਵਿਧਾਇਕ ਅਜੀਤ ਸਿੰਘ ਕੋਹਾੜ ਦਾ ਦੇਹਾਂਤ

ਖਾਸ ਖ਼ਬਰਾਂ

ਸ਼ਾਹਕੋਟ ਹਲਕੇ ਤੋਂ ਵਿਧਾਇਕ ਅਤੇ ਸਾਬਕਾ ਅਕਾਲੀ ਮੰਤਰੀ ਅਜੀਤ ਸਿੰਘ ਕੋਹਾੜ ਦਾ ਅੱਜ ਦਿਹਾਂਤ ਹੋ ਗਿਆ ਹੈ। ਜਿਨ੍ਹਾਂ ਨੂੰ ਐਤਵਾਰ ਦੇਰ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ਅਜੀਤ ਸਿੰਘ ਕੋਹਾੜ ਨੂੰ ਇਕ ਨਿਜੀ ਹਸਪਤਾਲ 'ਚ ਭਰਤੀ ਕਰਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਨਾਜ਼ੁਕ ਹਾਲਤ ਦੇਖਦਿਆਂ ਡਾਕਟਰਾਂ ਵਲੋਂ ਜਲੰਧਰ ਦੇ ਬੀ. ਬੀ. ਸੀ. ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ।

ਇੱਥੇ ਦੇਰ ਰਾਤ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੀ ਮੌਤ 'ਤੇ ਪੰਜਾਬ ਦੇ ਸਾਬਕਾ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂਆਂ ਸਮੇਤ ਭਾਜਪਾ ਦੇ ਸੀਨੀਅਰ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 78 ਸਾਲ ਦੇ ਸਨ। ਉਨ੍ਹਾਂ ਦੇ ਪਰਿਵਾਰ ਨਾਲ ਜੁਡ਼ੇ ਸੂਤਰਾਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪੰਜਾਬ ਸਰਕਾਰ ਵੱਲੋਂ ਸੋਮਵਾਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਵੀ ਕੀਤਾ ਗਿਆ।