ਅੰਮ੍ਰਿਤਸਰ-ਬਰਮਿੰਘਮ ਸਿੱਧੀ ਹਵਾਈ ਉਡਾਣ ਮੁੜ ਹੋਈ ਸ਼ੁਰੂ

ਅਜਨਾਲਾ, ਇੱਥੋਂ ਦੇ ਸ੍ਰੀ ਗੁਰੂ ਰਾਮਦਾਸ ਹਵਾਈ ਅੱਡਾ ਰਾਜਾਸਾਂਸੀ ਤੋਂ ਅੱਜ ਅੰਮ੍ਰਿਤਸਰ ਤੋਂ ਬਰਮਿੰਘਮ ਵਿਚਾਲੇ ਸਿੱਧੀ ਹਵਾਈ ਉਡਾਣ ਅੱਜ ਸ਼ੁਰੂ ਹੋ ਗਈ।

ਜਿਸ ਦਾ ਰਸਮੀ ਉਦਘਾਟਨ ਅੱਜ ਕੇਂਦਰੀ ਮੰਤਰੀ ਸ੍ਰੀ ਵਿਜੇ ਸਾਂਪਲਾ, ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਸ੍ਰੀ ਗੁਰਜੀਤ ਸਿੰਘ ਔਜਲਾ ਅਤੇ ਰਾਜ ਸਭਾ ਮੈਂਬਰ ਸਵੇਤ ਮਲਿਕ ਵੱਲੋਂ ਸਾਂਝੇ ਤੌਰ ’ਤੇ ਹਵਾਈ ਅੱਡੇ ਅੰਦਰ ਕੇਕ ਕੱਟ ਕੇ ਕੀਤਾ।