ਅੰਮ੍ਰਿਤਸਰ ਤੋਂ ਸ਼੍ਰੀ ਨਾਂਦੇੜ ਸਾਹਿਬ ਲਈ ਸਿੱਧੀ ਉਡਾਣ ਅੱਜ ਤੋਂ ਸ਼ੁਰੂ

ਖਾਸ ਖ਼ਬਰਾਂ

ਅੰਮ੍ਰਿਤਸਰ ਤੋਂ ਸ਼੍ਰੀ ਨਾਂਦੇੜ ਲਈ ਸਿੱਧੀ ਹਵਾਈ ਉੜਾਨ ਅੱਜ ਤੋਂ ਸ਼ੁਰੂ ਹੋਵੇਗੀ। ਇਸ ਦੀ ਬੁਕਿੰਗ ਪਹਿਲਾਂ ਤੋਂ ਸ਼ੁਰੂ ਹੋ ਚੁੱਕੀ ਸੀ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਯਤਨਾਂ ਨੂੰ ਬੂਰ ਪੈ ਗਿਆ ਹੈ। 

ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਸਿਵਲ ਹਵਾਬਾਜ਼ੀ ਮੰਤਰੀ ਗਜਪਤੀ ਰਾਜੂ ਨੂੰ ਪੱਤਰ ਲਿਖਿਆ ਸੀ। ਜਿਸ ਦੇ ਚੱਲਦਿਆਂ ਉਹਨਾਂ ਦੇ ਯਤਨ ਸਦਕਾ ਹਵਾਈ ਉੜਾਨਾਂ ਸ਼ੁਰੂ ਹੋਈਆਂ।

ਲੋਕਾਂ ਨੂੰ ਹੋਰ ਵਧੇਰੇ ਸੁਵਿਧਾ ਦੇਣ ਲਈ ਅੰਮ੍ਰਿਤਸਰ ਤੋਂ ਨਾਂਦੇੜ ਲਈ ਸਿੱਧੀ ਉਡਾਣ ਸ਼ੁਰੂ ਹੋਈ ਹੈ। ਜਿਸ ਦਾ ਸਿਹਰਾ ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਜਾਂਦਾ ਹੈ। 

ਜਿਸਦੇ ਚੱਲਦਿਆ ਉਹ ਪਰਮਾਤਮਾ ਦਾ ਸ਼ੁਕਰਾਨਾ ਕਰਦੇ ਹੋਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਵੀ ਹੋਏ ਸਨ। ਉਨ੍ਹਾਂ ਦਾ ਕਹਿਣਾ ਕਿ ਇਸ ਉਡਾਣ ਨਾਲ ਸ਼ਾਰਧਾਲੂਆਂ ਨੂੰ ਕਾਫੀ ਫਾਇਦਾ ਹੋਵੇਗਾ।