ਖਾਲਸਾ ਪੰਥ ਦੀ ਸਾਜਨਾ ਕਰਨ ਵਾਲੇ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਸੋਮਵਾਰ ਨੂੰ ਪ੍ਰਕਾਸ਼ ਪੁਰਬ ਹੈ, ਜਿਸ ਨੂੰ ਲੈ ਕੇ ਸ੍ਰੀ ਆਨੰਦਪੁਰ ਸਾਹਿਬ ‘ਚ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਹਰ ਸਾਲ ਦੀ ਤਰਾਂ ਇਸ ਸਾਲ ਵੀ ਸੰਗਤਾਂ ਨੇ ਵੱਡੀ ਗਿਣਤੀ ‘ਚ ਸਿਰਕਤ ਕੀਤੀ। ਇਸੇ ਕਾਰਨ ਸ਼੍ਰੋਮਣੀ ਕਮੇਟੀ ਅਤੇ ਪ੍ਰਸ਼ਾਸਨ ਵੱਲ ਸੰਗਤਾਂ ਲਈ ਖਾਸ ਪ੍ਰਬੰਧ ਕੀਤੇ ਗਏ। ਇਸ ਸਮਾਗਮ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਮੁੱਖ ਮੰਤਰੀ ਪੰਜਾਬ ਤੋਂ ਬਿਨਾ ਕਈ ਹੋਰ ਪ੍ਰਮੁੱਖ ਹਸਤੀਆਂ ਵੀ ਸ਼ਾਮਿਲ ਹੋਈਆਂ।
ਇਸੇ ਸਮਾਗਮ ਦੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕੇ ਚਮਕੌਰ ਸਾਹਿਬ ਵਿਖੇ ਬਣਨ ਵਾਲੀ ਸਕਿੱਲ ਯੂਨੀਵਰਸਿਟੀ ਦਾ ਨਾਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂ ‘ਤੇ ਰੱਖਿਆ ਜਾਵੇਗਾ। ਇਸ ਤੋਂ ਬਿਨਾ ਸ੍ਰੀ ਆਨੰਦਪੁਰ ਸਾਹਿਬ ਸ਼ਹਿਰੀ ਵਿਕਾਸ ਵੀ ਵੱਡਾ ਸੁਚਾਰੂ ਢੰਗ ਦੇ ਨਾਲ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਸਿੱਖਾਂ ਲਈ ਬਹੁਤ ਹੀ ਜ਼ਿਆਦਾ ਮਹੱਤਵ ਰੱਖਦੀ ਹੈ ਕਿਉਂ ਕੇ ਇਸ ਅਸਥਾਨ ਤੇ ਹੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ ਅਤੇ ਇਥੇ ਹੀ ਗੁਰੂ ਤੇਗ ਬਹਾਦਰ ਜੀ ਦੇ ਸੀਸ ਦਾ ਸਸਕਾਰ ਵੀ ਕੀਤਾ ਗਿਆ ਸੀ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਕਦੇ ਵੀ ਕਿਸੇ ਧਰਮ ਵਿਰੁੱਧ ਵਿਤਕਰਾ ਨਹੀਂ ਕੀਤਾ ਸਗੋਂ ਰੰਗ, ਜਾਤ, ਨਸਲ ਦੇ ਵਖਰੇਵਿਆਂ ਦੇ ਬਾਵਜੂਦ ਸਾਰਿਆਂ ਦਾ ਇਨਸਾਨੀਅਤ ਵਜੋਂ ਸਤਿਕਾਰ ਕੀਤਾ।ਇਕ ਸੱਚਾ ਸਿੱਖ ਕਦੇ ਵੀ ਮਰਦਾਂ ਅਤੇ ਔਰਤਾਂ ਵਿਚ ਵਿਤਕਰਾ ਨਹੀਂ ਕਰਦਾ ਅਤੇ ਇਸ ਦੇ ਲਾਇ ਸਮਾਜ ਦੇ ਵਿੱਚ ਮਰਦਾਂ ਅਤੇ ਔਰਤਾਂ ਦੋਵਾਂ ਨੂੰ ਸਿੱਖਿਆ ਦੇ ਬਰਾਬਰ ਮੌਕੇ ਮਿਲਣੇ ਚਾਹੀਦੇ ਹਨ।
ਇਸ ਸਮਾਗਮ ਦੇ ਦੌਰਾਨ ਸੱਭਿਆਚਾਰ ਅਤੇ ਸੈਰ ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ, ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਵੀ ਸੰਬੋਧਨ ਕੀਤਾ ਅਤੇ ਕਈ ਹੋਰ ਕਾਂਗਰਸ ਦੀਆ ਪ੍ਰਮੁੱਖ ਸਖਸੀਅਤਾ ਵੀ ਹਾਜਿਰ ਹੋਈਆ।