ਬੀਤੇ ਦਿਨੀ ਹੋਏ ਲੁਧਿਆਣਾ ਦੇ ਆਰ ਐਸ ਐਸ ਆਗੂ ਰਵਿੰਦਰ ਗੋਸਾਈਂ ਦੇ ਮਾਮਲੇ ਦੀ ਜਾਂਚ ਪੰਜਾਬ ਸਰਕਾਰ ਵੱਲੋਂ (ਕੌਮੀ ਜਾਂਚ ਏਜੰਸੀ) ਐਨਆਈਏ ਨੂੰ ਸੌਂਪਣ ਦੇ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਬਾਰੇ ਪੁਸ਼ਟੀ ਇਕ ਟਵੀਟ ਕਰਕੇ ਕੀਤੀ ਗਈ।ਦੱਸਣਯੋਗ ਹੈ ਕਿ ਮੰਗਲਵਾਰ ਸਵੇਰੇ 8 ਵਜੇ ਆਰ. ਐੱਸ. ਐੱਸ. ਆਗੂ ਰਵਿੰਦਰ ਗੋਸਾਈਂ ਦਾ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਗੋਸਾਈਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ ।ਇਸ ਟਵੀਟ ਰਾਹੀਂ ਉਹਨਾਂ ਨੇ ਦੱਸਿਆ ਕਿ ਰਾਸ਼ਟਰੀ ਸਵੈਸੇਵਕ ਸੰਘ (ਆਰਐਸਐਸ) ਦੀ ਬੇਨਤੀ ‘ਤੇ ਉਨ੍ਹਾਂ ਨੇ ਨੇਤਾ ਰਵਿੰਦਰ ਗੋਸਾਈਂ ਦੇ ਕਤਲ ਕੇਸ ਦੀ ਜਾਂਚ ਕੌਮੀ ਜਾਂਚ ਏਜੰਸੀ (ਐਨਆਈਏ) ਨੂੰ ਸੌਂਪਣ ਦਾ ਆਦੇਸ਼ ਦਿੱਤਾ ਹੈ।