ਅਰੁਣਾ ਚੌਧਰੀ ਨੇ ਪੰਜਾਬੀ ਯੂਨੀਵਰਸਿਟੀ ਨੂੰ ਮਾਕਾ ਟਰਾਫੀ ਜਿੱਤਣ 'ਤੇ ਦਿੱਤੀ ਵਧਾਈ

ਖਾਸ ਖ਼ਬਰਾਂ

ਚੰਡੀਗੜ੍ਹ - ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਅਰੁਣਾ ਚੌਧਰੀ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਮੌਲਾਨਾ ਅਬੁਲ ਕਲਾਮ (ਮਾਕਾ) ਟਰਾਫੀ ਜਿੱਤਣ 'ਤੇ ਵਧਾਈ ਦਿੱਤੀ। ਦੱਸ ਦਈਏ ਕਿ ਇਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਯੂਨੀਵਰਸਿਟੀ ਦੇ ਖਿਡਾਰੀਆਂ, ਕੋਚਾਂ, ਮਾਪਿਆਂ, ਖੇਡ ਵਿਭਾਗ ਅਤੇ ਯੂਨੀਵਰਸਿਟੀ ਅਥਾਰਟੀ ਸਿਰ ਬੰਨ੍ਹਿਆ ਹੈ, ਜਿਨ੍ਹਾਂ ਦੀ ਸਖਤ ਮਿਹਨਤ ਸਦਕਾ ਯੂਨੀਵਰਸਿਟੀ ਖੇਡਾਂ ਦੇ ਖੇਤਰ ਵਿਚ 7ਵੀਂ ਵਾਰ ਦੇਸ਼ ਦੀ ਨੰਬਰ ਇਕ ਯੂਨੀਵਰਸਿਟੀ ਬਣੀ ਹੈ। 

ਜਾਣਕਾਰੀ ਮੁਤਾਬਿਕ ਪ੍ਰੈੱਸ ਬਿਆਨ ਵਿਚ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਦੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬ ਨਾਲ ਸਬੰਧਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਕੁੱਲ 43 ਵਾਰ ਇਹ ਟਰਾਫੀ ਜਿੱਤੀ ਹੈ।