ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਟਰੱਸਟ ਦੇ ਸਾਬਕਾ ਮੈਂਬਰ ਗੁਰਿੰਦਰਪਾਲ ਸਿੰਘ ਪੱਪੂ ਅੱਠ ਸਾਲਾਂ ਦੀ ਕਾਨੂੰਨੀ ਲੜਾਈ ਬਾਅਦ ਆਖਿਰ ਬਰੀ ਹੋ ਗਏ। ਪੱਪੂ ਨੇ ਪੱਤਰਕਾਰਾਂ ਨੂੰ ਦੱਸਿਆ ਕਿ 2011 'ਚ ਭਾਈ ਰਣਧੀਰ ਸਿੰਘ ਨਗਰ ਵਿਚ ਹਾਈਕੋਰਟ ਦੇ ਹੁਕਮਾਂ 'ਤੇ ਨਗਰ-ਨਿਗਮ ਨੇ ਦੁਕਾਨਾਂ ਸੀਲ ਕੀਤੀਆਂ ਸਨ।
ਉਨ੍ਹਾਂ 'ਤੇ ਸੀਲਾਂ ਨੂੰ ਤੋੜਨ ਦੇ ਦੋਸ਼ ਵਿਚ ਉਨ੍ਹਾਂ ਖਿਲਾਫ ਸਰਾਭਾ ਨਗਰ ਥਾਣੇ ਵਿਚ ਨਿਗਮ ਨੇ ਪਰਚਾ ਦਰਜ ਕਰਵਾਇਆ ਸੀ। ਜਿਸ ਦੀ ਉਹ ਲੰਮਾ ਸਮਾਂ ਕਾਨੂੰਨੀ ਲੜਾਈ ਬਾਅਦ ਆਖਿਰ ਮਾਣਯੋਗ ਅਦਾਲਤ ਨੇ ਉਨ੍ਹਾਂ ਨੂੰ ਬਰੀ ਕਰ ਦਿੱਤਾ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਦੁਕਾਨਦਾਰ ਭਰਾਵਾਂ ਦੇ ਹੱਕਾਂ ਲਈ ਅਤੇ ਉਨ੍ਹਾਂ ਦੀਆਂ ਦੁਕਾਨਾਂ ਲਈ ਹਾਂ ਦਾ ਨਾਅਰਾ ਮਾਰਿਆ ਸੀ, ਜਿਸ ਕਾਰਨ ਉਨ੍ਹਾਂ ਨੂੰ ਅੱਠ ਸਾਲ ਬਾਅਦ ਇਨਸਾਫ ਮਿਲਿਆ ਹੈ।
ਇਥੇ ਦੱਸਣਾ ਉਚਿਤ ਹੋਵੇਗਾ ਕਿ ਸ. ਪੱਪੂ ਜਿੱਥੇ ਅਕਾਲੀ ਦਲ ਦੇ ਸੀਨੀਅਰ ਨੇਤਾ ਹਨ, ਉਥੇ ਉਹ ਆਪਣੇ ਹਲਕੇ ਦੇ ਅਕਾਲੀ ਦਲ ਦੇ ਸੰਭਾਵੀ ਉਮੀਦਵਾਰ ਵੀ ਦੱਸੇ ਜਾ ਰਹੇ ਹਨ।