ਬੋਪਾਰਾਏ ਸੜਕ ਹਾਦਸੇ 'ਚ 1 ਦੀ ਮੌਤ, 3 ਜ਼ਖ਼ਮੀ

ਖਾਸ ਖ਼ਬਰਾਂ

ਪਿੰਡ ਬੋਪਾਰਾਏ ਵਿਖੇ ਮੰਗਲਵਾਰ ਰਾਤ ਨੂੰ ਵਾਪਰੇ ਸੜਕ ਹਾਦਸੇ ਵਿਚ ਇਕ ਨੌਜਵਾਨ ਅੰਗਰੇਜ਼ ਸਿੰਘ ਦੀ ਮੌਤ ਹੋ ਗਈ ਜਦਕਿ ਤਿੰਨ ਨੌਜਵਾਨ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਪੱਟੀ ਮੋੜ ਤੋਂ ਖੇਮਕਰਨ ਵੱਲ ਜਾ ਰਹੇ ਇਕ ਅਣਪਛਾਤੇ ਵਾਹਨ ਵੱਲੋਂ ਚਾਰ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ ਗਈ ਅਤੇ ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ। 

ਇਸ ਹਾਦਸੇ ਵਿਚ ਨਿਰਵੈਲ ਸਿੰਘ ਪੁੱਤਰ ਕਿਰਪਾ ਸਿੰਘ, ਗੁਰਨੂਰ ਸਿੰਘ ਪੁੱਤਰ ਕੁਲਵਿੰਦਰ ਸਿੰਘ ਅਤੇ ਨਿਰਭੈ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਬੋਪਾਰਾਏ ਨੂੰ ਇਕ ਤੇਜ਼ ਰਫਤਾਰ ਗੱਡੀ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਏ। 

ਦੂਜੇ ਪਾਸੇ ਥਾਣਾ ਸਦਰ ਦੇ ਮੁਖੀ ਰਾਕੇਸ਼ ਕੁਮਾਰ ਕੱਕੜ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਨੇ ਘਟਨਾ ਦੀ ਜਾਣਕਾਰੀ ਨਹੀਂ ਦਿੱਤੀ ਸੀ, ਉਹ ਹੁਣ ਜ਼ਖ਼ਮੀ ਨੌਜਵਾਨਾਂ ਦੇ ਬਿਆਨ ਲੈਣ ਜਾਣਗੇ ਅਤੇ ਕਾਰਵਾਈ ਅਮਲ 'ਚ ਲਿਆ ਕੇ ਅਣਪਛਾਤੇ ਵਾਹਨ ਦੀ ਜਾਂਚ ਕੀਤੀ ਜਾਵੇਗੀ।