ਧੋਖਾਧੜੀ ਦੇ ਮਾਮਲੇ 'ਚ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਨੂੰ 2 ਸਾਲ ਦੀ ਕੈਦ

ਇਕ ਚੈੱਕ ਬਾਊਂਸ ਕੇਸ 'ਚ ਦੇਸ਼ ਭਗਤ ਯੂਨੀਵਰਸਿਟੀ (ਮੰਡੀ ਗੋਬਿੰਦਗੜ) ਦੇ ਚਾਂਸਲਰ ਜ਼ੋਰਾ ਸਿੰਘ ਨੂੰ ਚੰਡੀਗੜ੍ਹ ਕੋਰਟ ਨੇ ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਉਸ ਨੂੰ 21 ਲੱਖ ਰੁਪਏ ਦਾ ਜੁਰਮਾਨਾ ਵੀ ਕੀਤਾ ਹੈ ਅਤੇ ਉਸ ਨੂੰ 21 ਲੱਖ ਰੁਪਏ ਦੀ ਅਦਾਇਗੀ ਕਰਨ ਦੇ ਆਦੇਸ਼ ਦਿੱਤੇ ਗਏ ਹਨ, ਜੋ ਉਸ ਨੇ ਅਸਲ ਵਿਚ ਸ਼ਿਕਾਇਤਕਰਤਾ ਨੂੰ ਦੇਣੇ ਸਨ।ਮੰਡੀ ਗੋਬਿੰਦਗੜ੍ਹ ਦੇ ਵਸਨੀਕ ਸੰਜੇ ਸਿੰਗਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਵਕੀਲ ਨੇ ਦਾਅਵਾ ਕੀਤਾ ਕਿ ਉਸਦੇ ਕਲਾਇਟ ਨੇ ਜ਼ੋਰਾ ਨੂੰ ਯੂਨੀਵਰਸਿਟੀ ਦੀ ਸਥਾਪਨਾ ਸਮੇ 21 ਲੱਖ ਰੁਪਏ ਫੰਡ ਦਿੱਤਾ ਸੀ।