ਗੈਂਗਸਟਰ ਬਿਸ਼ਨੋਈ ਗਰੁੱਪ ਵੱਲੋਂ ਜਲੰਧਰ ਦੇ ਕਾਰੋਬਾਰੀ ਨੂੰ ਜਾਨੋਂ ਮਾਰਨ ਦੀ ਧਮਕੀ

ਖਾਸ ਖ਼ਬਰਾਂ

ਪੰਜਾਬ ਪੁਲਿਸ ਨੇ ਭਾਵੇਂ ਕਿ ਗੈਂਗਸਟਰਾਂ ਨੂੰ ਨਕੇਲ ਪਾਉਣ ਲਈ ਆਪਣੀ ਮੁਹਿੰਮ ਤੇਜ਼ ਕੀਤੀ ਹੋਈ ਹੈ। ਜਿਸ ਦੇ ਤਹਿਤ ਕਈ ਗੈਂਗਸਟਰਾਂ ਨੂੰ ਜਿੱਥੇ ਢੇਰ ਕੀਤਾ ਚੁੱਕਾ ਹੈ, ਉੱਥੇ ਹੀ ਕਈਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ, ਪਰ ਇਸ ਦੇ ਬਾਵਜੂਦ ਗੈਂਗਸਟਰ ਲਾਰੇਂਸ ਬਿਸ਼ਨੋਈ ਗਰੁੱਪ ਨੇ ਜਲੰਧਰ ਦੇ ਇੱਕ ਮੋਬਾਈਲ ਕਾਰੋਬਾਰੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੰਦਿਆਂ ਉਸ ਕੋਲੋਂ 15 ਲੱਖ ਰੁਪਏ ਦੀ ਮੰਗ ਕੀਤੀ ਹੈ।

ਕਾਰੋਬਾਰੀ ਅਨੁਸਾਰ ਉਸ ਨੂੰ ਵਟਸਐਪ 'ਤੇ ਵਿਦੇਸ਼ ਦੇ ਨੰਬਰ ਤੋਂ ਫੋਨ ਆਇਆ ਸੀ ਅਤੇ ਫੋਨ ਕਰਨ ਵਾਲੇ ਨੇ ਆਪਣੇ ਆਪ ਨੂੰ ਰਾਜਸਥਾਨ ਦੇ ਮਸ਼ਹੂਰ ਗੈਂਗਸਟਰ ਲਾਰੇਂਸ ਬਿਸ਼ਨੋਈ ਗਰੁੱਪ ਦਾ ਆਦਮੀ ਦੱਸਿਆ। ਉਸ ਨੇ ਕਿਹਾ ਕਿ ਉਹ ਉਸ ਦੇ ਕਹਿਣ 'ਤੇ ਹੀ ਫੋਨ ਕਰ ਰਿਹਾ ਹੈ ਤੇ ਨਾਲ ਹੀ ਉਸ ਨੇ ਧਮਕੀ ਦਿੱਤੀ ਕਿ ਜੇਕਰ ਪੈਸੇ ਨਾ ਦਿੱਤੇ ਤਾਂ ਜਾਨ ਤੋਂ ਮਾਰ ਦਿੱਤੇ ਜਾਓਗੇ। 

 ਫਿਲਹਾਲ ਪੁਲਿਸ ਕਮਿਸ਼ਨਰ ਪ੍ਰਵੀਣ ਕੁਮਾਰ ਸਿਨਹਾ ਨੇ ਮਾਮਲੇ ਦੀ ਜਾਂਚ ਲਈ ਇੱਕ ਟੀਮ ਦਾ ਗਠਨ ਕਰ ਦਿੱਤਾ ਹੈ, ਜੋ ਇਸ ਮਾਮਲੇ ਦੀ ਜਾਂਚ ਕਰੇਗੀ।