ਸੰਗਰੂਰ, 3 ਫ਼ਰਵਰੀ (ਗੁਰਦਰਸ਼ਨ ਸਿੰਘ ਸਿੱਧੂ/ਪਰਮਜੀਤ ਸਿੰਘ ਲੱਡਾ) : ਗੈਂਗਸਟਰ ਵਿੱਕੀ ਗੌਂਡਰ ਤੇ ਪ੍ਰੇਮਾ ਲਾਹੋਰੀਆ ਦੇ ਐਨਕਾਊਂਟਰ ਤੋਂ ਬਾਅਦ ਸੰਗਰੂਰ ਦੀ ਅਦਾਲਤ 'ਚ ਸਰੈਂਡਰ ਕਰਨ ਵਾਲੇ ਗੈਂਗਸਟਰ ਰਵੀ ਦਿਓਲ ਨੇ ਪੁੱਛਗਿੱਛ ਦੌਰਾਨ ਵੱਡਾ ਖੁਲਾਸਾ ਕੀਤਾ ਹੈ। ਉਸ ਨੇ ਪੁਲਿਸ ਨੂੰ ਦਸਿਆ ਹੈ ਕਿ ਨੌਜਵਾਨਾਂ ਨੂੰ ਗੈਂਗਸਟਰ ਬਨਾਉਣ 'ਚ ਸੀਨੀਅਰ ਅਕਾਲੀ ਨੇਤਾ ਦੇ ਰਿਸ਼ਤੇਦਾਰ ਤੇ ਉਸ ਦੇ ਇਕ ਸਾਥੀ ਦਾ ਹੱਥ ਹੈ। ਰਵੀ ਦਿਓਲ ਨੇ ਇਨ੍ਹਾਂ 'ਤੇ ਕਤਲ ਕਰਵਾਉਣ, ਲੜਕੀਆਂ ਸਪਲਾਈ ਕਰਨ ਸਮੇਤ ਕਈ ਹੋਰ ਗੰਭੀਰ ਦੋਸ਼ ਵੀ ਲਗਾਏ ਹਨ।ਜਾਣਕਾਰੀ ਮੁਤਾਬਕ ਸੰਗਰੂਰ ਕੋਰਟ 'ਚ ਪੇਸ਼ ਹੋਣ ਆਏ ਗੈਂਗਸਟਰ ਰਵੀ ਦਿਓਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ਗੈਂਗਸਟਰ ਨਹੀਂ ਹੈ, ਸਗੋਂ ਉਸ ਕੋਲੋਂ ਇਹ ਸਭ ਕੁੱਝ ਕਰਵਾਉਣ ਲਈ ਰਾਜਨੀਤਿਕ ਆਗੂ ਜ਼ਿੰਮੇਵਾਰ ਹਨ।