ਘਾਟੀ ਦੇ ਅਨੰਤਨਾਗ 'ਚ ਫ਼ੌਜ ਵਲੋਂ ਤਿੰਨ ਅੱਤਵਾਦੀ ਢੇਰ, ਸਕੂਲ-ਕਾਲਜ ਰਹਿਣਗੇ ਬੰਦ

ਜੰਮੂ-ਕਸ਼ਮੀਰ : ਘਾਟੀ ਵਿਚ ਭਾਰਤੀ ਫ਼ੌਜ ਪੂਰੀ ਤਰ੍ਹਾਂ ਚੌਕਸ ਹੈ ਅਤੇ ਉਸ ਵੱਲੋਂ ਅੱਤਵਾਦੀਆਂ ਦੀਆਂ ਸਾਰੀਆਂ ਸਰਗਰਮੀਆਂ 'ਤੇ ਨਜ਼ਰ ਰੱਖੀ ਜਾ ਰਹੀ ਹੈ। ਸੁਰੱਖਿਆ ਬਲਾਂ ਨੇ ਬੀਤੀ ਰਾਤ ਦੱਖਣੀ ਕਸ਼ਮੀਰ ਦੇ ਅਨੰਤਨਾਗ ‘ਚ ਲੁਕੇ ਹਕੁਰਾ ਅਲ ਮੁਹਾਹਿਦੀਨ ਦੇ ਈਸਾ ਫਜ਼ਲੀ ਨੂੰ ਹਿਜ਼ਬੁਲ ਮੁਜਾਹਿਦੀਨ ਗਰੁੱਪ ਦੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ।

ਜਾਣਕਾਰੀ ਅਨੁਸਾਰ ਅੱਤਵਾਦੀ ਫਾਜਲੀ ਸ੍ਰੀਨਗਰ ਸ਼ਹਿਰ ਦਾ ਰਹਿਣ ਵਾਲਾ ਸੀ ਜਦ ਕਿ ਦੂਜੇ ਦੋਵੇਂ ਅੱਤਵਾਦੀ ਅਨੰਤਨਾਗ ਦੇ ਹੀ ਰਹਿਣ ਵਾਲੇ ਸਨ। ਅਧਿਕਾਰੀਆਂ ਨੇ ਇੱਕ ਅੱਤਵਾਦੀ ਦੇ ਮਾਰੇ ਜਾਣ ਨੂੰ ਲੈ ਕੇ ਪ੍ਰਦਰਸ਼ਨ ਦਾ ਖ਼ਦਸ਼ਾ ਜ਼ਾਹਿਰ ਕਰਦਿਆਂ ਘਾਟੀ ਦੇ ਸਕੂਲਾਂ ਅਤੇ ਕਾਲਜਾਂ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ ਪੁਰਾਣੇ ਸ੍ਰੀਨਗਰ ਵਿਚ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਹਨ। 

 ਜਦਕਿ ਇੰਟਰਨੈੱਟ ਵੀ ਬੰਦ ਕਰ ਦਿੱਤਾ ਗਿਆ ਹੈ ਤਾਂ ਜੋ ਸੋਸ਼ਲ ਮੀਡੀਆ ਜ਼ਰੀਏ ਕੋਈ ਗਲਤ ਮੈਸੇਜ਼ ਆਦਿ ਨਾ ਕਰ ਸਕੇ। ਮਾਰੇ ਗਏ ਅੱਤਵਾਦੀਆਂ ਦੇ ਨਾਂਅ ਈਜ਼ਾ ਫਜ਼ਲੀ ਅਤੇ ਸਈਅਦ ਓਵੈਸ ਹਨ, ਜਦਕਿ ਤੀਸਰੇ ਅੱਤਵਾਦੀ ਦੀ ਪਹਿਚਾਣ ਹੋਣੀ ਬਾਕੀ ਹੈ। ਮਾਰੇ ਗਏ ਅੱਤਵਾਦੀਆਂ ਵਿਚੋਂ ਇੱਕ ਪੁਲਿਸ ਪੋਸਟ ‘ਤੇ ਹੋਏ ਹਮਲੇ ਵਿਚ ਸ਼ਾਮਲ ਸੀ, ਜਿਸ ਵਿਚ ਇੱਕ ਜਵਾਨ ਸ਼ਹੀਦ ਹੋਇਆ ਸੀ।