ਗੁਰਦਵਾਰਾ ਸਿੰਘ ਸ਼ਹੀਦਾਂ ਵਿਖੇ ਇਲੈਕਟ੍ਰਾਨਿਕ ਮਸ਼ੀਨ ਸਥਾਪਤ
ਐਸ.ਏ.ਐਸ. ਨਗਰ, 8 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੀ ਮੋਹਾਲੀ ਤਹਿਸੀਲ ਦੇ ਲੋਕਾਂ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਡ ਨੇ ਬਿਜਲੀ ਦੇ ਬਿਲਾਂ ਦੀ ਅਦਾਇਗੀ ਲਾਈਨਾਂ ਵਿਚ ਲੱਗ ਕੇ ਕਰਨ ਤੋਂ ਰਾਹਤ ਦਿਤੀ ਹੈ। ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਚੌਗਿਰਦੇ 'ਚ ਇਲੈਟ੍ਰਾਨਿਕ ਮਸ਼ੀਨ ਸਥਾਪਤ ਕੀਤੀ ਗਈ ਹੈ। ਇਸ ਮਸ਼ੀਨ ਰਾਹੀਂ ਹਫ਼ਤੇ ਵਿਚ ਕਿਸੇ ਵੀ ਦਿਨ ਸਵੇਰੇ 8.00 ਵਜੇ ਤੋਂ ਰਾਤ 8.00 ਵਜੇ ਤਕ ਕੋਈ ਵੀ ਵਿਅਕਤੀ ਅਪਣੇ ਬਿਜਲੀ ਦੇ ਬਿਲ ਦਾ ਭੁਗਤਾਨ ਕਰ ਸਕਦਾ ਹੈ। ਮਸ਼ੀਨ ਦੀ ਸ਼ੁਰੂਆਤ ਸਥਾਨਿਕ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕੀਤੀ। ਉਨ੍ਹਾਂ ਨਾਲ ਉਚੇਚੇ ਤੌਰ 'ਤੇ ਇੱਥੇ ਪੁੱਜੇ ਬਸੀ ਪਠਾਣਾ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਵੀ ਮੌਜੂਦ ਸਨ। ਵਿਧਾਇਕ ਸਿੱਧੂ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੋਹਾਲੀ ਹਲਕੇ ਦੇ ਪਿੰਡ ਬਾਕਰਪੁਰ, ਮਨੌਲੀ, ਸਨੇਟਾ ਵਿਖੇ ਵੀ ਅਜਿਹੀਆਂ ਮਸ਼ੀਨਾਂ ਸਥਾਪਤ ਕਰਵਾਈਆਂ ਜਾਣਗੀਆਂ।
ਹੁਣ ਬਿਜਲੀ ਬਿਲਾਂ ਦੀ ਅਦਾਇਗੀ ਲਈ ਨਹੀਂ ਲਗਣਗੀਆਂ ਲਾਈਨਾਂ
ਗੁਰਦਵਾਰਾ ਸਿੰਘ ਸ਼ਹੀਦਾਂ ਵਿਖੇ ਇਲੈਕਟ੍ਰਾਨਿਕ ਮਸ਼ੀਨ ਸਥਾਪਤਗੁਰਦਵਾਰਾ ਸਿੰਘ ਸ਼ਹੀਦਾਂ ਵਿਖੇ ਇਲੈਕਟ੍ਰਾਨਿਕ ਮਸ਼ੀਨ ਸਥਾਪਤ