ਅੰਮ੍ਰਿਤਸਰ - ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਮੌਕੇ ਉਨ੍ਹਾਂ ਦਾ ਪਰਿਵਾਰ ਵੀ ਮੌਜੂਦ ਹੋਵੇਗਾ। ਉਨ੍ਹਾਂ ਦੀ ਅੰਮ੍ਰਿਤਸਰ ਫੇਰੀ ਮੌਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਜਸਟਿਨ ਟਰੂਡੋ ਮੁੰਬਈ ਤੋਂ ਅੰਮ੍ਰਿਤਸਰ ਲਈ 8 ਵਜੇ ਉਡਾਣ ਭਰਨਗੇ।
10.30 ਵਜੇ ਦੇ ਕਰੀਬ ਉਨ੍ਹਾਂ ਦੇ ਅੰਮ੍ਰਿਤਸਰ ਪਹੁੰਚਣ ਦੀ ਉਮੀਦ ਹੈ। 11.20 'ਤੇ ਉਹ ਸ੍ਰੀ ਹਰਮਿੰਦਰ ਸਾਹਿਬ ਪੁੱਜਣਗੇ। ਸ੍ਰੀ ਹਰਿਮੰਦਰ ਸਾਹਿਬ ਵਿਖੇ ਉਨ੍ਹਾਂ ਦਾ ਸਿਰ ਢੱਕਣ ਲਈ ਰੁਮਾਲ ਕੈਨੇਡਾ ਸਰਕਾਰ ਵੱਲੋਂ ਮੁਹੱਈਆ ਕਰਵਾਇਆ ਜਾਵੇਗਾ।