ਫਗਵਾੜਾ ਦੇ ਨੌਜਵਾਨ ਦੀ ਕਰਨਾਲ ਨੇੜੇ ਮਿਲੀ ਸੜੀ ਲਾਸ਼ ਨੂੰ ਲੈ ਕੇ ਅੱਜ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਤੇ ਹੋਰ ਪਾਰਟੀਆਂ ਦੇ ਆਗੂਆਂ ਨੇ ਬੰਗਾ ਰੋਡ ਨੇੜੇ ਜੀ.ਟੀ. ਰੋਡ 'ਤੇ ਧਰਨਾ ਦੇ ਕੇ ਟਰੈਫ਼ਿਕ ਜਾਮ ਕਰ ਦਿੱਤਾ।
ਪ੍ਰਦਰਸ਼ਨਕਾਰੀ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਹਨ। ਇਸ ਪ੍ਰਦਰਸ਼ਨ ਕਾਰਨ ਜੀ.ਟੀ.ਰੋਡ 'ਤੇ ਟਰੈਫ਼ਿਕ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਗਈ ਹੈ। ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।