ਦਿੱਲੀ: ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਦੇ ਲਾਭ ਪਦ ਮਾਮਲੇ ‘ਤੇ ਕੇਜਰੀਵਾਲ ਸਰਕਾਰ ਨੂੰ ਝਟਕਾ ਲੱਗਾ ਹੈ। ਸੂਤਰਾਂ ਮੁਤਾਬਕ ਰਾਸ਼ਟਰਪਤੀ ਵਿਧਾਇਕਾਂ ਦੀ ਮੈਂਬਰਸ਼ਿੱਪ ਰੱਦ ਕਰਨ ਨੂੰ ਸਹਿਮਤੀ ਦੇ ਦਿੱਤੀ ਹੈ। ਕੇਜਰੀਵਾਲ ਸਰਕਾਰ ‘ਤੇ 20 ਵਿਧਾਇਕਾਂ ਨੂੰ ਲਾਭ ਦਾ ਪਦ ਦੇਣ ਦਾ ਇਲਜ਼ਾਮ ਲੱਗਿਆ ਸੀ।
ਚੋਣ ਕਮਿਸ਼ਨ ਨੇ ਇਸ ਮਾਮਲੇ ‘ਤੇ ਬੈਠਕ ਕੀਤੀ ਹੈ ਤੇ ਸੂਤਰਾਂ ਮੁਤਾਬਕ ਚੋਣ ਕਮਿਸ਼ਨ ਨੇ ਆਪਣੇ ਫੈਸਲੇ ਨੂੰ ਰਾਸ਼ਟਰਪਤੀ ਕੋਲ ਭੇਜ ਦਿੱਤਾ ਹੈ। ਹੁਣ 20 ਵਿਧਾਇਕਾਂ ਦੀ ਮੈਂਬਰਸ਼ਿਪ ਨੂਮ ਰੱਦ ਰਾਸ਼ਟਰਪਤੀ ਨੇ ਕਰ ਦਿੱਤਾ ਹੈ।
ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਕਿਹਾ ਸੀ ਕਿ ਵਿਧਾਇਕ ਕਮਿਸ਼ਨ ਨੂੰ ਲਿਖ਼ਤੀ ਜਵਾਬ ਨਹੀਂ ਦੇ ਰਹੇ ਹਨ ਤੇ ਜੇ ਉਹ ਜਵਾਬ ਨਹੀਂ ਦਿੰਦੇ ਕਮਿਸ਼ਨ ਬਿਨਾਂ ਗੌਰ ਕੀਤੇ ਕਾਰਵਾਈ ਕਰੇਗਾ।ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੇ 21 ਵਿਧਾਇਕਾਂ ‘ਤੇ ਪਿਛਲੇ ਸਾਲ ਤੋਂ ਮੈਂਬਰਤਾ ਰੱਦ ਹੋਣ ਦੀ ਤਲਵਾਰ ਲਟਕ ਰਹੀ ਸੀ ਤੇ ਹੁਣ ਇਹ 20 ਰਹਿ ਗਏ ਸਨ।
ਦਿੱਲੀ ਸਰਕਾਰ ਨੇ ਇਨ੍ਹਾਂ ਨੂੰ ਸੰਸਦੀ ਸਕੱਤਰ ਬਣਾਇਆ ਸੀ। ਇਸ ਦੇ ਖਿਲਾਫ ਪਟੀਸ਼ਨ ਦਾਖਲ ਕਰਕੇ ਕਿਹਾ ਗਿਆ ਸੀ ਕਿ ਸੰਸਦੀ ਸਕੱਤਰ ਦਾ ਅਹੁਦਾ ਲਾਭ ਦਾ ਅਹੁਦਾ ਹੈ, ਅਜਿਹੇ ‘ਚ ਇੰਨਾਂ 20 ਵਿਧਾਇਕਾਂ ਦੀ ਮੈਂਬਰਤਾ ਰੱਦ ਕੀਤੀ ਜਾ ਚੁੱਕੀ ਹੈ।