ਖੰਨਾ 'ਚ ਪੈਂਦੇ ਵਿਧਾਨ ਸਭਾ ਹਲਕਾ ਸਮਰਾਲਾ ਦੇ ਪਿੰਡ ਚਹਿਲਾਂ 'ਚ ਹੋਲੀ ਵਾਲੇ ਦਿਨ ਹੋਏ 3 ਕਤਲਾਂ ਦੀ ਗੁੱਥੀ ਸੁਲਝਾ ਲਈ ਗਈ ਹੈ। ਖੰਨਾ ਦੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਦੀ ਤਾਰੀਫ਼ ਕਰਦਿਆਂ ਆਈ.ਜੀ. ਅਰਪਿਤ ਸ਼ੁਕਲਾ ਨੇ ਪ੍ਰੈੱਸ ਕਾਨਫ਼ਰੰਸ ਵਿਚ ਦਾਅਵਾ ਕੀਤਾ ਕਿ ਸਮਰਾਲਾ ਦੇ ਪਿੰਡ ਚਹਿਲਾਂ 'ਚ 1 ਮਾਰਚ ਨੂੰ ਇੱਕੋ ਪਰਿਵਾਰ ਦੇ ਹੋਏ 3 ਅੰਨ੍ਹੇ ਕਤਲਾਂ ਦੀ ਗੁੱਥੀ ਸਿਰਫ਼ ਇਕ ਹਫ਼ਤੇ ਵਿਚ ਸੁਲਝਾ ਕੇ ਖੰਨਾ ਪੁਲਿਸ ਨੇ ਕਮਾਲ ਦਾ ਕੰਮ ਕੀਤਾ ਹੈ।
ਇਸ ਮੌਕੇ ਡੀ.ਆਈ.ਜੀ. ਗੁਰਸ਼ਰਨ ਸਿੰਘ ਸੰਧੂ ਵੀ ਹਾਜਿਰ ਸਨ। ਪੁਲਿਸ ਨੇ ਇਸ ਮਾਮਲੇ ਸਬੰਧੀ ਇਕ ਕਥਿਤ ਸਾਧੂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਸਾਧੂ ਦੀ ਪਛਾਣ ਵਿਪਨ ਜੈਨ ਵਾਸੀ ਲੁਧਿਆਣਾ ਵਜੋਂ ਕੀਤੀ ਗਈ ਹੈ। ਆਈ. ਜੀ. ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਨੇ ਕਥਿਤ ਕਾਤਲ ਸਮੇਤ ਕਤਲ ਲਈ ਵਰਤਿਆ ਹਥਿਆਰ ਵੀ ਕਾਬੂ ਕਰ ਲਿਆ ਹੈ।