ਖੰਨਾ - ਬੀਤੀ ਰਾਤ 9 ਵਜੇ ਦੇ ਕਰੀਬ ਪਾਇਲ ਦੇ ਨੇੜੇ ਖੰਨਾ ਪੁਲਿਸ ਨੇ ਇੱਕ ਕਾਰ ਵਿੱਚੋਂ 68 ਲੱਖ ਰੁਪਏ ਦੀ ਪੁਰਾਣੀ ਕਰੰਸੀ ਬਰਾਮਦ ਕੀਤੀ। ਜਾਣਕਾਰੀ ਮੁਤਾਬਿਕ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਖੰਨਾ ਪੁਲਿਸ ਨੂੰ ਇਹ ਸਫਲਤਾ ਐਸ.ਪੀ. ਰਵਿੰਦਰਪਾਲ ਸਿੰਘ ਸੰਧੂ ਦੀ ਅਗਵਾਈ ਵਿੱਚ ਪ੍ਰਾਪਤ ਹੋਈ।
ਇਸ ਮਾਮਲੇ ਵਿਚ 4 ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਮਾਮਲੇ ਦੀ ਸੂਚਨਾ ਇਨਕਮ ਟੈਕਸ ਵਿਭਾਗ ਨੂੰ ਵੀ ਦੇ ਦਿੱਤੀ ਹੈ ਅਤੇ ਕਥਿੱਤ ਦੋਸ਼ੀਆਂ ਸਾਰੇ ਵਾਸੀ ਲੁਧਿਆਣਾ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ।