ਲੁਧਿਆਣਾ : ਲੁਧਿਆਣਾ ਨਗਰ ਨਿਗਮ ਲਈ ਪਈਆਂ ਵੋਟਾਂ 'ਚ ਕਾਂਗਰਸ ਪਾਰਟੀ ਨੇ ਆਪਣੀ ਜਿੱਤ ਦਾ ਝੰਡਾ ਲਹਿਰਾਉਂਦੇ ਹੋਏ ਪੂਰਨ ਬਹੁਮਤ ਨਾਲ 92 ਸੀਟਾਂ 'ਚੋਂ 62 ਸੀਟਾਂ ਹਾਸਲ ਕੀਤੀਆਂ ਹਨ, ਜਦੋਂ ਕਿ ਅਕਾਲੀ ਦਲ ਨੂੰ 11, ਭਾਜਪਾ 10, ਲੋਕ ਇਨਸਾਫ ਪਾਰਟੀ ਨੂੰ 7 ਅਤੇ ਆਜ਼ਾਦ ਉਮੀਦਵਾਰਾਂ ਨੂੰ 4 ਸੀਟਾਂ ਮਿਲੀਆਂ ਹਨ।
ਆਮ ਆਦਮੀ ਪਾਰਟੀ ਸਿਰਫ ਇਕ ਸੀਟ ਹਾਸਲ ਕਰਨ 'ਚ ਕਾਮਯਾਬ ਰਹੀ ਹੈ। ਕਾਂਗਰਸ ਦੀ ਜਿੱਤ ਤੋਂ ਬਾਅਦ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਢੋਲ ਵਜਾ ਕੇ ਅਤੇ ਮਠਿਆਈਆਂ ਵੰਡ ਕੇ ਖੁਸ਼ੀ ਜ਼ਾਹਰ ਕੀਤੀ ਜਾ ਰਹੀ ਹੈ ਅਤੇ ਇਕ-ਦੂਜੇ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।