ਮੰਗਾਂ ਮਨਵਾਉਣ ਲਈ ਹੁਣ ਕਿਸਾਨ ਜਥੇਬੰਦੀਆਂ ਨੇ ਬਣਾਈ ਨਵੀਂ ਰਣਨੀਤੀ

ਦੇਸ਼ ਦੇ ਕਿਸਾਨਾਂ ਵੱਲੋਂ ਕੇਂਦਰ ਅਤੇ ਸੂਬਾ ਸਰਕਾਰਾਂ 'ਤੇ ਕਿਸਾਨੀ ਮੰਗਾਂ ਨੂੰ ਅਣਦੇਖਿਆ ਕੀਤੇ ਜਾਣ ਦੇ ਇਲਜ਼ਾਮ ਲਗਾਏ ਜਾ ਰਹੇ ਹਨ। ਜਿਸ ਤੋਂ ਬਾਅਦ ਹੁਣ ਕਿਸਾਨ ਜਥੇਬੰਦੀਆਂ ਨੇ ਸਰਕਾਰ 'ਤੇ ਦਬਾਅ ਬਣਾਉਣ ਦੀ ਨਵੀਂ ਰਣਨੀਤੀ ਅਪਣਾਉਣ ਦੀ ਤਿਆਰੀ ਕੀਤੀ ਹੈ। ਇਸ ਰਣਨੀਤੀ ਤਹਿਤ ਕਿਸਾਨ ਜਥੇਬੰਦੀਆਂ ਨੇ ਵੱਡੇ ਸ਼ਹਿਰਾਂ ਵਿਚ ਦੁੱਧ ਅਤੇ ਸਬਜ਼ੀਆਂ ਦੀ ਸਪਲਾਈ ਠੱਪ ਕਰਨ ਦਾ ਫ਼ੈਸਲਾ ਲਿਆ ਹੈ।